News

ਐਕਸ਼ਨ ਮੋਡ ‘ਚ ਜ਼ੀਰਕਪੁਰ ਦੇ ਨਵੇ ਨਿਯੁਕਤ ਏਐਸਪੀ : ਗਜ਼ਲਪ੍ਰੀਤ ਕੌਰ ਜ਼ੀਰਕਪੁਰ ਦੇ ਪੱਤਰਕਾਰਾਂ ਨਾਲ ਕੀਤੀ ਮੁਲਾਕਾਤ

Published

on

ਜੀਰਕਪੁਰ, ਜ਼ੀਰਕਪੁਰ ਦੇ ਨਵ ਨਿਯੁਕਤ ਏ ਐਸ ਪੀ ਗਜ਼ਲਪ੍ਰੀਤ ਕੌਰ (ਆਈਪੀਐਸ) ਅਹੁਦਾ ਸੰਭਾਲਣ ਉਪਰੰਤ ਹੀ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਉਹਨਾਂ ਵੱਲੋਂ ਸ਼ਹਿਰ ਦੇ ਵਿੱਚ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਜਾ ਰਹੀ ਹੈ ਅਤੇ ਹੁੱਲੜਬਾਜਾਂ ਸਮੇਤ ਅਪਰਾਧੀਆਂ ਨੂੰ ਨੱਥ ਪਾਉਣ ਦੀ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਸ਼ਹਿਰ ਦੇ ਪਤਵੰਤਿਆਂ ਨਾਲ ਮੁਲਾਕਾਤ ਕਰਕੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਉਣ ਵਿੱਚ ਸਹਿਯੋਗ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਇਸੇ ਤਹਿਤ ਉਹਨਾਂ ਵੱਲੋਂ ਅੱਜ ਜ਼ੀਰਕਪੁਰ ਸ਼ਹਿਰ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਅਤੇ ਜ਼ੀਰਕਪੁਰ ਦੀ ਕਾਨੂੰਨ ਵਿਵਸਥਾ ਸਬੰਧੀ ਆਪਸ ਵਿੱਚ ਵਿਚਾਰ ਇੱਕ ਦੂਜੇ ਨਾਲ ਸਾਂਝੇ ਕੀਤੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏਐਸਪੀ ਜ਼ੀਰਕਪੁਰ ਗਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਉਹਨਾਂ ਵੱਲੋਂ ਜ਼ੀਰਕਪੁਰ ਸ਼ਹਿਰ ਦੇ ਅੰਦਰ ਚੱਲ ਰਹੇ ਬੀਅਰ ਬਾਰ ਅਤੇ ਨਾਈਟ ਕਲੱਬਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਹਨਾਂ ਨੂੰ ਕਾਨੂੰਨ ਅਨੁਸਾਰ ਹੀ ਕਲੱਬ ਚਲਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਕਲੱਬਾਂ ਦੇ ਪ੍ਰਬੰਧਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਕਲੱਬਾਂ ਵਿੱਚ ਰੱਖੇ ਗਏ ਸਟਾਫ ਮੈਂਬਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਾਉਣ । ਇਸ ਮੌਕੇ ਸ਼ਹਿਰ ਦੀਆਂ ਸੜਕਾਂ ਉੱਪਰ ਸ਼ਰੇਆਮ ਚੱਲ ਰਹੇ ਦੇਹ ਵਪਾਰ ਸਬੰਧੀ ਕੀਤੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਏਐਸ ਪੀ ਗਜ਼ਲਪ੍ਰੀਤ ਕੌਰ (ਆਈਪੀਐਸ) ਨੇ ਦੱਸਿਆ ਕਿ ਇਸ ਸਬੰਧੀ ਜ਼ੀਰਕਪੁਰ ਪੁਲਿਸ ਬਹੁਤ ਸਖਤ ਐਕਸ਼ਨ ਲੈ ਰਹੀ ਹੈ ਅਤੇ ਜਲਦ ਹੀ ਇਹ ਸਭ ਕੁਝ ਨਜ਼ਰ ਨਹੀਂ ਆਵੇਗਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਸ਼ਹਿਰ ਦੇ ਅੰਦਰ ਹੁੱਲੜਬਾਜ਼ੀ ਕਰਨ ਵਾਲੇ ਅੰਸਰਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਅਤੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਡਰਿੰਕ ਐਂਡ ਡਰਾਈਵ ਦੇ ਨਾਕੇ ਲਗਾ ਕੇ ਚਲਾਨ ਕੀਤੇ ਜਾ ਰਹੇ ਹਨ। ਪੀਸੀਆਰ ਸਬੰਧੀ ਉਹਨਾਂ ਦੱਸਿਆ ਕਿ ਵੱਖ-ਵੱਖ ਸੋਸਾਇਟੀਆਂ ਦੇ ਪ੍ਰਧਾਨਾਂ ਅਤੇ ਬਿਲਡਰਾਂ ਦੇ ਸਹਿਯੋਗ ਨਾਲ ਇੱਕ ਗਰੁੱਪ ਬਣਾਇਆ ਜਾ ਰਿਹਾ ਹੈ ਜਿਸ ਵਿੱਚ ਕਿਸੇ ਵੀ ਘਟਨਾ ਹੋਣ ਉਪਰੰਤ ਕੁਝ ਹੀ ਸਕਿੰਡਾਂ ਵਿੱਚ ਪੁਲਿਸ ਉਥੇ ਪਹੁੰਚ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਜ਼ੀਰਕਪੁਰ ਨੂੰ ਸਾਫ ਸੁਥਰਾ ਅਤੇ ਕ੍ਰਾਈਮ ਮੁਕਤ ਸ਼ਹਿਰ ਬਣਾਇਆ ਜਾ ਸਕੇ।

Leave a Reply

Your email address will not be published. Required fields are marked *

Trending

Copyright © 2017 Lishkara TV. Powered by Jagjeet Sekhon