News

ਕੁਵੈਤ ਤੋਂ ਹੈਦਰਾਬਾਦ ਆ ਰਹੀ ਉਡਾਣ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

ਮੁੰਬਈ, 2 ਦਸੰਬਰ- ਅੱਜ ਕੁਵੈਤ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਇਕ ਉਡਾਣ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਉਡਾਣ ਨੂੰ ਮੁੰਬਈ ਭੇਜ ਦਿੱਤਾ ਗਿਆ। ਰਿਪੋਰਟਾਂ ਦੇ ਅਨੁਸਾਰ ਇਹ ਧਮਕੀ ਹੈਦਰਾਬਾਦ ਹਵਾਈ ਅੱਡੇ ਨੂੰ ਇਕ ਈ.ਮੇਲ ਰਾਹੀਂ ਭੇਜੀ ਗਈ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਜਹਾਜ਼ ਵਿਚ ਇਕ ਮਨੁੱਖੀ ਬੰਬ ਸਵਾਰ ਹੈ। ਬਾਅਦ ਵਿਚ ਜਹਾਜ਼ ਮੁੰਬਈ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰਿਆ ਗਿਆ, ਜਿਥੇ ਯਾਤਰੀਆਂ ਨੂੰ ਉਤਾਰਿਆ ਗਿਆ ਅਤੇ ਜਹਾਜ਼ ਦੀ ਜਾਂਚ ਕੀਤੀ ਗਈ। ਉਡਾਣ ਨੂੰ ਹਵਾਈ ਅੱਡੇ ‘ਤੇ ਇਕ ਅਲੱਗ-ਥਲੱਗ ਖੇਤਰ ਵਿਚ ਤਬਦੀਲ ਕਰ ਦਿੱਤਾ ਗਿਆ ਅਤੇ ਸੁਰੱਖਿਆ ਟੀਮਾਂ ਤਾਇਨਾਤ ਕੀਤੀਆਂ ਗਈਆਂ। ਫਿਲਹਾਲ ਉਡਾਣ ਵਿਚ ਬੰਬ ਬਰਾਮਦ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ।

Leave a Reply

Your email address will not be published. Required fields are marked *

Trending

Copyright © 2017 Lishkara TV. Powered by Jagjeet Sekhon