
ਕੈਨੇਡਾ ਤੋਂ ਇੱਕ ਵਾਰ ਫਿਰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਐਨਆਰਆਈ ਮੀਡੀਆ ਦੀ ਰਿਪੋਰਟ ਮੁਤਾਬਿਕ, ਕੈਨੇਡਾ ਦੇ ਬਰਫ਼ੀਲੇ ਮਾਹੌਲ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਪਿੰਡ ਵੜਿੰਗਖੇੜਾ ਨਾਲ ਸਬੰਧਤ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਜਾਨ ਚਲੀ ਗਈ ਹੈ।ਇਸ ਖ਼ਬਰ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਇਹ ਘਟਨਾ ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਦੇ ਸਿਡਨੀ ਸ਼ਹਿਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸੜਕ ‘ਤੇ ਜੰਮੀ ਹੋਈ ਬਰਫ਼ ਉੱਪਰ ਗੱਡੀ ਫਿਸਲਣ ਕਾਰਨ ਗੁਰਪ੍ਰੀਤ ਸਿੰਘ ਦੀ ਕਾਰ ਦੀ ਇੱਕ ਟਰੱਕ ਨਾਲ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।