Uncategorized

ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ

Published

on

ਚੰਡੀਗੜ੍ਹ, 17 ਮਾਰਚ- ਪੰਜਾਬੀ ਗਾਇਕ  ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਗੋਲਡੀ ਬਰਾੜ ਵਲੋਂ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਇਹ ਧਮਕੀ ਇਕ ਆਡੀਓ ਕਾਲ ਰਾਹੀਂ ਦਿੱਤੀ ਗਈ ਹੈ, ਜਿਸ ਵਿਚ ਗੋਲਡੀ ਬਰਾੜ ਨੇ ਕਿਹਾ ਹੈ ਕਿ ਜੇਕਰ ਉਸਦੇ ਮੈਸੇਜਾਂ ਦਾ ਜਵਾਬ ਨਾ ਦਿੱਤਾ ਤਾਂ… ਚੰਗਾ ਨਹੀਂ ਹੋਵੇਗਾ। ਸੂਤਰਾਂ ਅਨੁਸਾਰ ਗਿੱਪੀ ਗਰੇਵਾਲ ਦੀ ਟੀਮ ਨੇ ਵੀ ਇਸ ਧਮਕੀ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ, ਇਸ ਤੋੋਂ ਪਹਿਲਾਂ ਵੀ ਗਾਇਕ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ।

Leave a Reply

Your email address will not be published. Required fields are marked *

Trending

Copyright © 2017 Lishkara TV. Powered by Jagjeet Sekhon