ad ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਂਦਨੀ ਚੌਕ ਦੇ ਸ਼ਹੀਦਾਂ ਨੂੰ ਸਮਰਪਿਤ ਚਿੱਤਰਕਾਰੀ ਪ੍ਰਦਸ਼ਨੀ ਗੁਰੂ ਸਹਿਬ ਪ੍ਰਤੀ ਸ਼ਰਧਾ ਦਾ ਪ੍ਰਤੀਕ – ਹਰਜੋਤ ਸਿੰਘ ਬੈਂਸ - lishkaratv.com
Connect with us

News

ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਂਦਨੀ ਚੌਕ ਦੇ ਸ਼ਹੀਦਾਂ ਨੂੰ ਸਮਰਪਿਤ ਚਿੱਤਰਕਾਰੀ ਪ੍ਰਦਸ਼ਨੀ ਗੁਰੂ ਸਹਿਬ ਪ੍ਰਤੀ ਸ਼ਰਧਾ ਦਾ ਪ੍ਰਤੀਕ – ਹਰਜੋਤ ਸਿੰਘ ਬੈਂਸ

Published

on

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜ ਆਬ ਸੋਸਾਇਟੀ ਵੱਲੋਂ  3 ਦਿਨਾਂ ਚਿੱਤਰਕਾਰੀ ਪ੍ਰਦਰਸ਼ਨੀ

ਸ਼ਹਿਬਜਾਦਾ ਅਜੀਤ ਸਿੰਘ ਨਗਰ, 15 ਦਸੰਬਰ :KULWANT GILL

ਪੰਜ ਆਬ ਫਾਈਨ ਆਰਟਸ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸ਼ਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਕਾਲ ਨੂੰ ਸਮਰਪਿਤ ਤਿੰਨ ਦਿਨਾਂ ਚਿੱਤਰਕਾਰੀ ਪ੍ਰਦਸ਼ਨੀ ਲਗਾਈ ਗਈ। ਇਸ ਚਿਤਰਕਾਰੀ ਪ੍ਰਦਸ਼ਨੀ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਂਦਨੀ ਚੌਕ ਦੇ ਸ਼ਹੀਦਾਂ ਦੇ ਚਿੱਤਰਾਂ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਉਨ੍ਹਾਂ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਚਿੱਤਰਕਾਰੀ ਪ੍ਰਦਸ਼ਨੀ ਨੂੰ ਨਤਮਸਤਕ ਹੁੰਦਿਆ ਕਿਹਾ ਕਿ ਨਵੀਆਂ ਪੀੜੀਆਂ ਨੂੰ ਇਤਿਹਾਸ ਨਾਲ ਰੂਬਰੂ ਕਰਨ ਦਾ ਇਹ ਯਤਨ ਪੰਜ ਆਬ ਫਾਈਨ ਆਰਟਸ ਸੁਸਾਇਟੀ ਦਾ ਇੱਕ ਸੁਹਿਰਦ ਅਤੇ ਨੇਕ ਉਪਰਾਲਾ ਹੈ। ਉਨ੍ਹਾਂ  ਕਿਹਾ ਕਿ ਮੈਨੂੰ ਮਾਣ ਹੈ ਕਿ ਪੰਜ ਆਬ ਫਾਈਨ ਆਰਟਸ ਸੁਸਾਇਟੀ ਦੇ ਸਰਪ੍ਰਸਤ ਹਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਪੰਜਾਬ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਦੇ  ਅਧਿਆਪਕਾਂ ਨੇ ਵੀ ਗੁਰੂ ਸਾਹਿਬ ਜੀ ਦੇ ਅਪਾਰ ਕ੍ਰਿਪਾ ਨਾਲ ਇਹ ਵਿਲੱਖਣ ਉਪਰਾਲੇ ਵਿੱਚ ਚਿੱਤਰ ਬਣਾਕੇ ਆਪਣਾ ਯੋਗਦਾਨ ਪਾਇਆ ਹੈ।

ਚਿੱਤਰਕਾਰੀ ਪ੍ਰਦਸ਼ਨੀ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨਾਮਧਾਰੀ ਅਧਿਆਪਕ ਸਰਕਾਰੀ ਹਾਈ ਸਕੂਲ ਲਾਂਡਰਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਕਰਤਾਰਪੁਰ ਦੀ ਜੰਗ ਵਿਚ ਤੇਗ ਦੇ ਜੌਹਰ ਤੋਂ ਲੈ ਕੇ ਚੱਕ ਨਾਨਕੀ, ਗੁਰੂ ਲਾਧੋ ਰੇ ਅਤੇ ਸ਼ਹੀਦੀ ਤੱਕ  28 ਲੜੀਵਾਰ ਚਿੱਤਰ ਪ੍ਰਦਰਸ਼ਿਤ ਕੀਤੇ ਗਏ ਹਨ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹਨਾਂ ਲਾਸਾਨੀ ਚਿੱਤਰਾਂ ਨੂੰ ਗੁਰਪ੍ਰੀਤ ਸਿੰਘ ਨਾਮਧਾਰੀ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਰੁਪਾਲ , ਗੁਰਦੀਪ ਸ਼ਰਮਾ, ਅਮਰਜੀਤ ਸਿੰਘ ਪੇਂਟਰ, ਹਰਦਰਸ਼ਨ ਸਿੰਘ ਸੋਹਲ, ਐਚ ਐਸ ਨਾਜ ਗੁਰਪ੍ਰੀਤ ਸਿੰਘ ਕੋਮਲ, ਗੁਰਪ੍ਰੀਤ ਸਿੰਘ ਮਣਕੂ, ਰਾਜਿੰਦਰ ਸਿੰਘ ਭਾਗੀਕੇ ਬਲਵਿੰਦਰ ਸ਼ਰਮਾ  ਅਤੇ ਮਨਵੀਰ ਕੌਰ ਆਦਿ ਪੰਜਾਬ ਦੇ 28 ਨਾਮਵਰ ਚਿੱਤਰਕਾਰਾਂ  ਨੇ ਆਪਣੇ ਜਜ਼ਬਾਤਾਂ ਨੂੰ ਬਰੱਸ਼ ਦੀ ਛੋਹ ਨਾਲ ਕੈਨਵਸ ਉਪਰ ਚਿਤਰਿਆ ਹੈ।

ਇਸ ਮੌਕੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਦਲਵੀਰ ਸਿੰਘ, ਸ੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਿੰਦਰ ਸਿੰਘ  ਅਤੇ ਦਪਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ  ਹਰਜਿੰਦਰ ਸਿੰਘ ਹਾਜ਼ਰ ਸਨ।

Continue Reading
Click to comment

Leave a Reply

Your email address will not be published. Required fields are marked *

News

ਨਿਊ ਸੰਨੀ ਐਨਕਲੇਵ, ਸੈਕਟਰ 125, ਖਰੜ ਵਿੱਚ ਹੋਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ

Published

on

ਅੱਜ, ਨਿਊ ਸੰਨੀ ਐਨਕਲੇਵ, ਸੈਕਟਰ 125, ਖਰੜ ਵਿੱਚ ਹੋਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਬੱਚਿਆਂ ਨੇ ਕਈ ਤਰ੍ਹਾਂ ਦੀਆਂ ਖੇਡਾਂ ਖੇਡੀਆਂ ਅਤੇ ਇਨਾਮ ਪ੍ਰਾਪਤ ਕੀਤੇ। ਬੱਚਿਆਂ ਅਤੇ ਵੱਡਿਆਂ ਦੋਵਾਂ ਨੇ ਰੰਗਾਂ ਅਤੇ ਸਨੈਕਸ ਦਾ ਆਨੰਦ ਮਾਣਿਆ। ਬੁਲਾਰੇ ਰਾਕੇਸ਼ ਗਰਗ ਨੇ ਦੱਸਿਆ ਕਿ ਸਵਰਨ ਸਿੰਘ ਅਤੇ ਸੰਦੀਪ ਗੋਇਲ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।

ਸਤਿਕਾਰ ਨਾਲ:
ਰਾਕੇਸ਼ ਗਰਗ

Continue Reading

News

ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ।

Published

on

ਐਮ.ਐਸ.ਸੀ.ਏ. ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਮਾਸਟਰ ਫਾਰਮ, ਪਟਿਆਲਾ ਰੋਡ ਵਿਖੇ ਪਿਕਨਿਕ ਦਾ ਉਪਰਾਲਾ ਕੀਤਾ ਗਿਆ ਜਿਸ ਵਿੱਚ ਤਕਰੀਬਨ 135 ਮੈਬਰਾਂ ਦੀ ਮੌਜੂਦਗੀ ਸੀ।

ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੈਂਬਰਾ ਲਈ ਵਿਸ਼ੇਸ਼ ਤੌਰ ਤੇ ਬ੍ਰੇਕਫਾਸਟ ਵਿਚ ਚਾਹ, ਸੈਂਡਵਿਚ, ਪਕੌੜਿਆਂ ਅਤੇ ਦੁਪਿਹਰ ਦੇ ਖਾਣੇ ਦਾ ਇੰਤਜਾਮ ਕੀਤਾ ਗਿਆ ਸੀ।

ਪ੍ਰਧਾਨ ਬ੍ਰਿਗੇਡੀਅਰ ਜਗਦੇਵ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਇਸ ਪਿਕਨਿਕ ਦੋਰਾਨ ਖੂਬਸੂਰਤ ਫਾਰਮ ਵਿੱਚ ਖੇਡਾਂ ਵਿੱਚ ਭਾਗ ਲੈਂਦਿਆਂ ਖੂਬ ਅਨੰਦ ਮਾਣਿਆ ਅਤੇ ਵੱਖ ਵੱਖ ਗਰੁਪਾਂ ਰਾਹੀਂ ਫੋਟਵਾਂ ਖਿਚਵਾਂਈਆਂ।
ਇਸ ਉਪਰੰਤ ਮੈਂਬਰਾਂ ਵੱਲੋਂ ਤੰਬੋਲਾ ਖੇਡਿਆ ਗਿਆ। ਵੱਖ ਵੱਖ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਤੋਹਫੇ ਦਿੱਤੇ ਗਏ।
ਮਹੋਲ ਉਸ ਸਮੇਂ ਹੋਰ ਵੀ ਰੰਗੀਨ ਹੋ ਗਿਆ ਜਦੋਂ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਬੋਲੀਆਂ ਪਾਉਂਦੇ ਹੋਏ ਗਿੱਧੇ ਅਤੇ ਭੰਗੜੇ ਪਾਏ ਗਏ ਅਤੇ ਕੁਝ ਮੈਂਬਰਾਂ ਵੱਲੋਂ ਗੀਤ ਗਾਏ ਗਏ।

ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਇਸ ਪਿਕਨਿਕ ਨੂੰ ਸਫਲ ਬਣਾਉਣ ਲਈ ਸ੍ ਜਰਨੈਲ ਸਿੰਘ ਮੀਤ ਪ੍ਰਧਾਨ, ਸ੍ਰ ਸੁਖਵਿੰਦਰ ਸਿੰਘ ਬੇਦੀ ਜਨਰਲ ਸਕੱਤਰ , ਸ੍ਰ ਜਗਜੀਤ ਸਿੰਘ ਰਾਵਲ ਵਿੱਤ ਸਕੱਤਰ, ਸ੍ ਰਵਜੋਤ ਸਿੰਘ ਚੀਫ਼ ਕੰਨਵੀਨੀਅਰ, ਸ੍ਰ ਹਰਜਿੰਦਰ ਸਿੰਘ ਸਕੱਤਰ ਈਵੈਂਟਸ ਅਤੇ ਕਲਚਰਲ ਅਫੇਅਰ, ਆਰ ਪੀ ਸਿੰਘ ਵਿੱਗ, ਜੀ ਐਸ ਬਿੰਦਰਾ, ਵਿੰਗ ਕਮਾਂਡਰ ਬਲਦੇਵ ਸਿੰਘ, ਸ਼੍ਰੀਮਤੀ ਮਨਜੀਤ ਕੌਰ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ।

ਸਤਿਕਾਰ ਸਹਿਤ :
ਹਰਿੰਦਰ ਪਾਲ ਸਿੰਘ ਹੈਰੀ
ਸਕੱਤਰ ਪਬਲਿਕ ਰਿਲੇਸ਼ਨ
ਐਮ ਐਸ ਸੀ ਏ

Continue Reading

News

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

Published

on

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਮਨਾਇਆ ਗਿਆ ‘ਵਿਸਤੋਸੋ 2026’ ਇਸ ਸਾਲ ਵੀ ਪੂਰੇ ਜੋਸ਼ ਤੇ ਚੜ੍ਹਿਆ ਰਿਹਾ। ਕੈਂਪਸ ਸਵੇਰ ਤੋਂ ਰਾਤ ਤੱਕ ਰੰਗਾਂ, ਸੰਗੀਤ ਤੇ ਤਾਲੀਆਂ ਦੀਆਂ ਆਵਾਜ਼ਾਂ ਨਾਲ ਗੂੰਜਦਾ ਰਿਹਾ। ਡਾਂਸ, ਗੀਤ, ਡਰਾਮਾ, ਫੈਸ਼ਨ ਸ਼ੋਅ ਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਨੇ ਮਾਹੌਲ ਨੂੰ ਮੇਲੇ ਵਰਗਾ ਬਣਾ ਦਿੱਤਾ। ਹਰ ਕੋਨੇ ’ਚ ਵਿਦਿਆਰਥੀਆਂ ਦੀ ਉਰਜਾ ਤੇ ਉਤਸ਼ਾਹ ਸਾਫ਼ ਦਿਖਾਈ ਦਿੱਤਾ।

ਸ਼ਾਮ ਦੀ ਸਭ ਤੋਂ ਖ਼ਾਸ ਤੇ ਬੇਸਬਰੀ ਨਾਲ ਉਡੀਕ ਕੀਤੀ ਘੜੀ ਸੀ ਮਸ਼ਹੂਰ ਗਾਇਕਾ ‘ਜੈਸਮੀਨ ਸੈਂਡਲਸ’ ਦੀ ਲਾਈਵ ਪੇਸ਼ਕਸ਼। ਉਹ ਮੰਚ ’ਤੇ ਆਈ ਤਾਂ ਮਾਹੌਲ ਹੋਰ ਹੀ ਰੰਗ ਵਿਚ ਚੜ੍ਹ ਗਿਆ। ਵਿਦਿਆਰਥੀ ਗੀਤਾਂ ਨਾਲ ਝੂਮਦੇ, ਗਾਉਂਦੇ ਤੇ ਪੂਰੀ ਤਰ੍ਹਾਂ ਮੌਜ ਮਾਣਦੇ ਨਜ਼ਰ ਆਏ। ਇਸ ਤੋਂ ਇਲਾਵਾ ਪ੍ਰਸਿੱਧ ਗਾਇਕ ‘ਗੁਰਨਾਮ ਭੁੱਲਰ’ ਦੀ ਖ਼ਾਸ ਹਾਜ਼ਰੀ ਨੇ ਵੀ ਸ਼ਾਮ ਨੂੰ ਹੋਰ ਖ਼ਾਸ ਬਣਾ ਦਿੱਤਾ।

ਵਿਸਤੋਸੋ ਦੀ ਕਾਮਯਾਬੀ ਦੇ ਪਿੱਛੇ ਯੂਨੀਵਰਸਿਟੀ ਮੈਨੇਜਮੈਂਟ ਦੀ ਸੋਚ ਤੇ ਸਹਿਯੋਗ ਅਹਿਮ ਰਿਹਾ। ਪ੍ਰੋਗਰਾਮ ਸਿਰਫ਼ ਮਨੋਰੰਜਨ ਤੱਕ ਸੀਮਿਤ ਨਹੀਂ ਰਿਹਾ, ਸਗੋਂ ਵਿਦਿਆਰਥੀਆਂ ਨੂੰ ਆਪਣਾ ਹੁਨਰ ਦਿਖਾਉਣ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮੰਚ ਮਿਲਿਆ। ਮੈਨੇਜਮੈਂਟ ਵੱਲੋਂ ਹਰ ਪੱਖ ਤੋਂ ਵਧੀਆ ਇੰਤਜ਼ਾਮ ਕੀਤੇ ਗਏ।

ਵਿਸਤੋਸੋ 2026 ਦੀ ਇੱਕ ਵੱਡੀ ਖਾਸੀਅਤ ਰਹੀ ਸਨਮਾਨ ਸਮਾਰੋਹ, ਜਿਸ ਦੌਰਾਨ ਕਰੀਬ 350 ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ‘ਅਵਾਰਡ ਆਫ ਮੇਰਿਟ (ਅਕੈਡਮਿਕਸ)’ ਨਾਲ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਕਲਚਰਲ ਗਤੀਵਿਧੀਆਂ ਅਤੇ ਪ੍ਰੋਜੈਕਟ ਖੇਤਰ ਵਿੱਚ ਉਤਕ੍ਰਿਸ਼ਟ ਯੋਗਦਾਨ ਲਈ ‘ਅਵਾਰਡ ਆਫ ਆਉਟਸਟੈਂਡਿੰਗ ਅਚੀਵਮੈਂਟ ਫੋਰ ਕਲਚਰ ਐਂਡ ਪ੍ਰੋਜੈਕਟਸ’ ਵੀ ਪ੍ਰਦਾਨ ਕੀਤੇ ਗਏ। ਇਹ ਸਮਾਰੋਹ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦਾ ਸਨਮਾਨ ਸੀ।

ਫੈਕਲਟੀ ਕੋਆਰਡੀਨੇਟਰ ਅਤੇ ਵਿਦਿਆਰਥੀ ਵਲੰਟੀਅਰਾਂ ਦੀ ਮਿਹਨਤ ਨਾਲ ਸਾਰਾ ਪ੍ਰੋਗਰਾਮ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਸਟੇਜ ਮੈਨੇਜਮੈਂਟ ਤੋਂ ਲੈ ਕੇ ਲਾਜਿਸਟਿਕਸ ਤੱਕ ਹਰ ਕੰਮ ਨੂੰ ਸਹੀ ਤਰੀਕੇ ਨਾਲ ਮੈਨੇਜ ਕੀਤਾ ਗਿਆ, ਜਿਸ ਨਾਲ ਪ੍ਰੋਗਰਾਮ ਬਿਨਾਂ ਰੁਕਾਵਟ ਚੱਲਦਾ ਰਿਹਾ।

ਵਿਸਤੋਸੋ 2026 ਸਿਰਫ਼ ਇੱਕ ਪ੍ਰੋਗਰਾਮ ਨਹੀਂ ਸੀ, ਸਗੋਂ ਇਕੱਠ, ਕਲਚਰ ਅਤੇ ਕੈਂਪਸ ਜ਼ਿੰਦਗੀ ਦਾ ਜਸ਼ਨ ਸੀ।

Continue Reading

Trending

Copyright © 2017 Lishkara TV. Powered by Jagjeet Sekhon