
ਮੋਹਾਲੀ:15 ਜਨਵਰੀ 2025-ਕੁਲਵੰਤ ਗਿੱਲ:-ਭੋਜਪੁਰੀ ਫਿਲਮਾਂ ਵਿੱਚ ਕੰਮ ਕਰਨ ਵਾਲੇ ਅਦਾਕਾਰ ਸੁਦੀਪ ਪਾਂਡੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਉਹਨਾਂ ਨੂੰ ਬੁੱਧਵਾਰ ਸਵੇਰੇ 11 ਵਜ਼ੇ ਦਿਲ ਦਾ ਦੌਰਾ ਪਿਆ ਤੇ ਮੌਕੇ ਤੇ ਹੀ ਮੌਤ ਹੋ ਗਈ ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਉਹ ਅਪਣੀ ਇੱਕ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਸਨ ਸੁਦੀਪ ਪਾਂਡੇ ਦੀ ਬੇਵਕਤੀ ਮੌਤ ਨੇ ਸਭ ਨੂੰ ਦੁੱਖਾ ਵਿਚ ਪਾ ਦਿਤਾ ਹੈ ਤੇ ਪਰਿਵਾਰ ਸਦਮੇ ਵਿੱਚ ਹੈ