ad
ਦੇਸ਼ ਭਗਤ ਯੂਨੀਵਰਸਿਟੀ ਸਮੇਤ ਪੱਤਰਕਾਰ , ਲੇਖਕ ਤੇ ਖਿਡਾਰੀਆਂ ਨੂੰ ਮਿਲਿਆ ਐਵਾਰਡ - lishkaratv.com
Connect with us

News

ਦੇਸ਼ ਭਗਤ ਯੂਨੀਵਰਸਿਟੀ ਸਮੇਤ ਪੱਤਰਕਾਰ , ਲੇਖਕ ਤੇ ਖਿਡਾਰੀਆਂ ਨੂੰ ਮਿਲਿਆ ਐਵਾਰਡ

Published

on

ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਨਾਲ ਜੋੜ ਦੇਣਾ ਵੱਡਾ ਪੁੰਨ ਦਾ ਕੰਮ -ਗਵਰਨਰ ਪੰਜਾਬ

30 ਅਪ੍ਰੈਲ ( Kulwant Singh Gill   ) ਮੋਹਾਲੀ

ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਦੇ ਨਾਲ ਜੋੜ ਦੇਣਾ ਵੱਡਾ ਪੁੰਨ ਦਾ ਕੰਮ ਹੈ ।  ਮੈਨੂੰ ਹਲੇ ਤੱਕ ਐਸੀ ਸੋਚ ਨਹੀਂ ਮਿਲੀ ਜਿਸਨੇ ਘਰਾਂ ਦੇ ਵਿੱਚ ਝਾੜੂ ਪੋਚੇ ਦਾ ਕੰਮ ਕਰਨ ਵਾਲੀਆਂ ਲੜਕੀਆਂ ਨੂੰ ਵੀ ਸਸ਼ਕਤ ਕੀਤਾ ਹੋਵੇ । ਲੜਕੀਆਂ ਨੂੰ ਜਲਦੀ ਕੰਮ ਤੇ ਪਹੁੰਚਣ ਲਈ ਸਾਈਕਲਾਂ ਦੀ ਵੰਡ ਕਰਨਾ ਸਾਧਨ ਛੋਟਾ ਹੋ ਸਕਦਾ ਹੈ ਪਰ ਟਰੱਸਟ  ਦੀ ਭਾਵਨਾ ਵੱਡੀ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਗੁਲਾਬ ਚੰਦ ਕਟਾਰੀਆ ਗਵਰਨਰ ਪੰਜਾਬ ਨੇ ਦਿਸ਼ਾ ਵੋਮੈਨ ਵੈੱਲਫੇਅਰ  ਟਰੱਸਟ ਰਜਿ ਪੰਜਾਬ ਵੱਲੋਂ ਟਰੱਸਟ ਪ੍ਰਧਾਨ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪੰਜਵੇਂ ਦਿਸ਼ਾ ਇੰਡੀਅਨ ਅਵਾਰਡ ਸਮਾਰੋਹ ਦੌਰਾਨ ਟਰੱਸਟ ਦੇ ਕੰਮਾਂ ਦੀ ਸ਼ਲਾਘਾ  ਕਰਦੇ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕੀਤਾ । ਇਸ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ , ਸਰਦਾਰ ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ , ਪਦਮ ਸ਼੍ਰੀ ਐਵਾਰਡੀ ਸਰਦਾਰ ਜਗਜੀਤ ਸਿੰਘ ਦਰਦੀ ਅਤੇ ਸਰਗੁਣ ਕੌਰ ਡਾਇਰੈਕਟਰ ਮਨੋਹਰ ਕੰਪਨੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ । ਹੋਰ ਅੱਗੇ ਬੋਲਦੇ ਹੋਏ ਗਵਰਨਰ ਪੰਜਾਬ ਨੇ ਕਿਹਾ ਕਿ  ਤੇਜਾਬ ਪੀੜਤ ਧੀਆਂ ਦਾ ਦਰਦ ਸਮਾਜ ਵੀ ਨਹੀਂ ਸਮਝਦਾ । ਦੁੱਖ ਹੁੰਦਾ ਹੈ ਕਿ ਸਾਡੇ ਸਮਾਜ ਨੇ ਮਹਿਲਾ ਦੇ ਸਨਮਾਨ ਨੂੰ ਮਲੀਆ ਮੇਟ ਕਰ ਦਿੱਤਾ। ਉਹਨਾਂ ਕਿਹਾ ਕਿ ਮੈਂ ਡਾਕਟਰ ਅੰਬੇਡਕਰ ਦਾ ਧੰਨਵਾਦ ਕਰਦਾ ਹਾਂ , ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੇ ਨਾਲ ਹੀ ਔਰਤ ਨੂੰ ਵੀ ਮਤਦਾਨ ਦਾ ਅਧਿਕਾਰ ਦਿੱਤਾ ।

ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਆਪਣੇ ਹਲਕੇ ਵਿੱਚ ਸ਼ੁਰੂ ਕੀਤੇ ਗਏ ਕਾਲਜ ਦੀ ਉਦਾਹਰਨ ਦੇ ਕੇ ਮਹਿਲਾ ਸਸ਼ਕਤੀਕਰਨ ਦੇ ਉੱਤੇ ਜ਼ੋਰ ਦਿੱਤਾ । ਇਸਦੇ ਨਾਲ ਹੀ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਹੁਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੇ ਦੇਸ਼ ਵਿੱਚ ਇਸ ਕਦਰ ਬਦਲਾਵ ਕੀਤੇ ਹਨ ਕਿ ਮਹਿਲਾਵਾਂ ਪ੍ਰਤੀ ਵਿਅਕਤੀ ਸਮਾਜ ਦੀ ਸੋਚ ਬਦਲੀ ਹੈ ।ਜ਼ਿਕਰ ਯੋਗ ਹੈ ਕਿ ਦਿਸ਼ਾ ਟਰੱਸਟ ਵੱਲੋਂ ਸਮਾਜ ਦੇ ਵੱਖੋ ਵੱਖਰੇ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ 22 ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿੱਚ , ਡਾਕਟਰ ਹਰਸ਼ਿੰਦਰ ਕੌਰ  , ਮਨਦੀਪ ਕੌਰ ਟਾਂਗਰਾ ,ਬਲਵੀਰ ਕੌਰ ਰਾਏ ਕੋਟੀ , ਡਾਕਟਰ ਭਾਨੂੰ ਸਲੂਜਾ , ਜਗਜੀਤ ਕੌਰ ਕਾਹਲੋਂ, ਕੰਚਨ ਬੇਦੀ, ਡਾਕਟਰ ਰਜਿੰਦਰ ਸਿੰਘ , ਸੁਭਾਸ਼ ਗੋਇਲ , ਪ੍ਰੋਫੈਸਰ ਖੁਸ਼ ਧਾਲੀਵਾਲ , ਨਿਸ਼ਾ ਬਾਨੋ , ਬੀਬੀ ਸਤਵੰਤ ਕੌਰ ਜੌਹਲ,  ਪਹਿਲਵਾਨ ਪੂਰਵੀ ਅਤੇ ਸਮਾਜ ਸੇਵੀ ਰਵੀ ਸ਼ਰਮਾ ਦਾ ਨਾਂ ਸ਼ਾਮਿਲ ਹੈ  ।

ਦੇਸ਼ ਭਗਤ ਯੂਨੀਵਰਸਿਟੀ ਸਮੇਤ ਪੱਤਰਕਾਰ ਵੀ ਸਨਮਾਨਿਤ
ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਨੇ ਬੈਸਟ ਯੂਨੀਵਰਸਿਟੀ ਆਫ ਨੌਰਥ ਇੰਡੀਆ ਦਾ ਐਵਾਰਡ  ਪ੍ਰਾਪਤ ਕੀਤਾ । ਜਦੋਂ ਕਿ ਸੀਨੀਅਰ ਪੱਤਰਕਾਰ ਹਰਪ੍ਰੀਤ ਸਿੰਘ ਦਰਦੀ ,  ਤਰਲੋਚਨ ਸਿੰਘ , ਸਿਮਰਨਜੋਤ ਸਿੰਘ ਮੱਕੜ , ਮਹਿਲਾ ਪੱਤਰਕਾਰ ਅਕਾਂਕਸ਼ਾ ਸਕਸੈਨਾ ਨੇ ਫੋਰਥ ਪਿਲਰ ਆਫ ਡੈਮੋਕਰੇਸੀ ਦਿਸ਼ਾ ਇੰਡੀਅਨ ਐਵਾਰਡ ਪ੍ਰਾਪਤ ਕੀਤਾ । ਦੱਸਣ ਯੋਗ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਦਿਸ਼ਾ ਟਰੱਸਟ ਵੱਲੋਂ ਪੰਜਾਬ ਦੀਆਂ ਧੀਆਂ ਨੂੰ ਸਸ਼ਕਤ ਕਰਨ ਦੇ ਲਈ ਦਿਸ਼ਾ ਰੁਜ਼ਗਾਰ ਮੁਹਿੰਮ ਲਾਈ ਜਾ ਰਹੀ ਹੈ। ਟਰੱਸਟ ਵੱਲੋਂ ਕਰਵਾਏ ਗਏ ਪੰਜਵੇਂ ਦਿਸ਼ਾ ਇੰਡੀਅਨ ਐਵਾਰਡ ਸਮਾਰੋਹ ਦੌਰਾਨ ਵੀ ਇਸ ਪ੍ਰੋਗਰਾਮ ਨੇ ਮਹਿਲਾਵਾਂ ਨੂੰ ਵਿੱਤੀ ਤੌਰ ਤੇ ਸਸ਼ਕਤ ਕਰਨ ਦਾ ਹੋਕਾ ਦਿੱਤਾ ।

News

ਆਪਣੀ ਫ਼ਿਲਮ ਥਾਪੀ ਨੂੰ ਹੋਲਡ ਕਰ ਰਹੇ ਹਾਂ, ਕੱਲ੍ਹ ਤੋਂ ਕਿਸੇ ਵੀ ਸਿਨੇਮਾਘਰ ਚ ਨਹੀਂ ਚੱਲੇਗੀ ਫ਼ਿਲਮ – ਨੀਰੂ ਬਾਜਵਾ

Published

on

ਚੰਡੀਗੜ੍ਹ, 18 ਅਕਤੂਬਰ – ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ, ਅਸੀਂ ਅੱਜ ਜੋ ਵੀ ਹਾਂ ਪੰਜਾਬ ‘ਤੇ ਪੰਜਾਬੀਅਤ ਕਰ ਕੇ ਹਾਂ। ਥਾਪੀ” ਫ਼ਿਲਮ ਬਣਾਉਣ ਦਾ ਮਕਸਦ ਵੀ ਇਹੀ ਹੈ ਕਿ ਪੰਜਾਬ ਦੇ ਮੈਦਾਨਾਂ ਵਿਚ ਫਿਰ ਰੌਣਕ ਲੱਗੇ।ਸਿਨੇਮਾ ਲੋਕਾਂ ਲਈ ਹੁੰਦਾ ਲੋਕਾਂ ਤੋਂ ਵੱਡਾ ਕਦੇ ਵੀ ਨਹੀਂ ਅੱਜ ਜੋ ਵੀ ਪੰਜਾਬ ਦੇ ਹਾਲਾਤ ਨੇ, ਉਨ੍ਹਾਂ ਨੂੰ ਦੇਖਦੇ ਹੋਏ ਮੈਂ ਤੇ ਮੇਰੀ ਟੀਮ ਨੇ ਇਹ ਫ਼ੈਸਲਾ ਲਿਆ ਕਿ ਸਾਡੇ ਲਈ ਪੰਜਾਬ ਤੋਂ ਉੱਪਰ ਕੁਝ ਵੀ ਨਹੀਂ ਹੈ ਤੇ ਅਸੀਂ ਆਪਣੀ ਫ਼ਿਲਮ ਥਾਪੀ ਨੂੰ ਹੋਲਡ ਕਰ ਰਹੇ ਹਾਂ। ਕੱਲ੍ਹ ਤੋਂ ਫ਼ਿਲਮ ਕਿਸੇ ਵੀ ਸਿਨੇਮੇਘਰਾਂ ਦੇ ਵਿਚ ਨਹੀਂ ਹੋਵੇਗੀ, ਸੋ ਜਦ ਤੱਕ ਪੰਜਾਬ ਦੇ ਹਾਲਾਤ ਠੀਕ ਨਹੀਂ ਹੋ ਜਾਂਦੇ ਅਸੀਂ ਹਰ ਪੱਖ ਤੋਂ ਪੰਜਾਬ ਦੇ ਨਾਲ ਹਾਂ, ਪੰਜਾਬ ਦੇ ਨਾਲ ਸੀ ਤੇ ਪੰਜਾਬ ਦੇ ਨਾਲ ਰਹਾਂਗੇ।

Continue Reading

News

ਚੰਡੀਗੜ੍ਹ ਵਿੱਚ ਲਾਂਚ ਹੋਇਆ ਟਾਈਗਰ ਟੀਵੀ, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ ਨਵਾਂ ਪ੍ਰੀਮੀਅਮ ਪਲੇਟਫਾਰਮ

Published

on

ਲਾਇਨਜ਼ਗੇਟ ਪਲੇ ਦੇ ਸੰਸਥਾਪਕ ਰੋਹਿਤ ਜੈਨ ਨੇ ਕੀਤਾ ਲਾਂਚ, ਅਗਲੇ ਤਿੰਨ ਸਾਲਾਂ ਵਿੱਚ 500 ਕਰੋੜ ਰੁਪਏ ਤੋਂ ਵੱਧ ਦੇ ਕੰਟੈਂਟ ਆਈਪੀ ਤਿਆਰ ਕਰਨ ਦੀ ਯੋਜਨਾ

ਚੰਡੀਗੜ੍ਹ, 14 ਅਕਤੂਬਰ 2026: ਲਾਇਨਜ਼ਗੇਟ ਪਲੇ ਦੇ ਸੰਸਥਾਪਕ ਰੋਹਿਤ ਜੈਨ ਨੇ ਚੰਡੀਗੜ੍ਹ ਵਿੱਚ ਟਾਈਗਰ ਟੀਵੀ ਲਾਂਚ ਕੀਤਾ। ਇਹ ਪੰਜਾਬੀ ਅਤੇ ਹਿੰਦੀ ਮਨੋਰੰਜਨ ਲਈ ਇੱਕ ਪ੍ਰੀਮੀਅਮ ਪਲੇਟਫਾਰਮ ਹੈ, ਜੋ 15 ਅਕਤੂਬਰ 2026 ਤੋਂ ਭਾਰਤ ਸਮੇਤ ਦੁਨੀਆ ਦੇ 12 ਦੇਸ਼ਾਂ ਵਿੱਚ ਉਪਲਬਧ ਹੋਵੇਗਾ। ਲਾਂਚ ਸਮਾਗਮ ਵਿੱਚ ਗਿੱਪੀ ਗਰੇਵਾਲ, ਅੰਗਦ ਬੇਦੀ, ਪ੍ਰਿੰਸ ਕੰਵਲਜੀਤ ਸਿੰਘ ਸਮੇਤ ਮਨੋਰੰਜਨ ਜਗਤ ਦੀਆਂ ਕਈ ਪ੍ਰਮੁੱਖ ਹਸਤੀਆਂ ਮੌਜੂਦ ਰਹੀਆਂ।

ਟਾਈਗਰ ਟੀਵੀ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀ ਅਤੇ ਹਿੰਦੀ ਭਾਸ਼ੀ ਦਰਸ਼ਕਾਂ ਨੂੰ ਉਨ੍ਹਾਂ ਦੀ ਭਾਸ਼ਾ, ਸੱਭਿਆਚਾਰ ਅਤੇ ਪਸੰਦ ਨਾਲ ਜੁੜਿਆ ਖ਼ਾਸ ਮਨੋਰੰਜਨ ਪ੍ਰਦਾਨ ਕਰਨਾ ਹੈ। ਕੰਪਨੀ ਦੀ ਯੋਜਨਾ ਅਗਲੇ ਤਿੰਨ ਸਾਲਾਂ ਵਿੱਚ 500 ਕਰੋੜ ਰੁਪਏ ਤੋਂ ਵੱਧ ਦਾ ਕੰਟੈਂਟ ਆਈਪੀ ਪੋਰਟਫੋਲੀਓ ਤਿਆਰ ਕਰਨ ਅਤੇ ਪਹਿਲੇ ਸਾਲ ਵਿੱਚ 50 ਤੋਂ ਵੱਧ ਟਾਈਟਲਜ਼ ਦੇ ਪ੍ਰੀਮੀਅਰ ਕਰਨ ਦੀ ਹੈ।

ਰੋਹਿਤ ਜੈਨ, ਸੰਸਥਾਪਕ ਅਤੇ ਸੀਈਓ, ਲਾਇਨਜ਼ਗੇਟ ਪਲੇ ਨੇ ਕਿਹਾ, “ਜਦੋਂ ਅਸੀਂ ਲਾਇਨਜ਼ਗੇਟ ਪਲੇ ਦੀ ਸ਼ੁਰੂਆਤ ਕੀਤੀ ਸੀ, ਉਸ ਸਮੇਂ ਭਾਰਤ ਵਿੱਚ ਹਾਲੀਵੁੱਡ ਮਨੋਰੰਜਨ ਲਈ ਕੋਈ ਸਮਰਪਿਤ ਪਲੇਟਫਾਰਮ ਨਹੀਂ ਸੀ। ਅਸੀਂ ਇਸ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਟਾਈਗਰ ਟੀਵੀ ਰਾਹੀਂ ਅਸੀਂ ਇਸੇ ਰਣਨੀਤੀ ਨੂੰ ਖੇਤਰੀ ਮਨੋਰੰਜਨ ਲਈ ਅਪਣਾ ਰਹੇ ਹਾਂ। ਹਰ ਭਾਸ਼ਾ ਮਹੱਤਵਪੂਰਨ ਹੈ ਅਤੇ ਉਸ ਭਾਸ਼ਾ ਦੇ ਦਰਸ਼ਕਾਂ ਨੂੰ ਆਪਣਾ ਸਮਰਪਿਤ ਪਲੇਟਫਾਰਮ ਮਿਲਣਾ ਚਾਹੀਦਾ ਹੈ, ਨਾ ਕਿ ਸਿਰਫ਼ ਭਾਸ਼ਾ ਦਾ ਇੱਕ ਸੈਕਸ਼ਨ ਜਾਂ ਡੱਬ ਕੀਤੀਆਂ ਫ਼ਿਲਮਾਂ ਦੀ ਸੂਚੀ। ਪੰਜਾਬੀ ਕੰਟੈਂਟ ਨਾਲ ਸਾਡੀ ਸ਼ੁਰੂਆਤ ਹੋ ਰਹੀ ਹੈ ਅਤੇ ਭਵਿੱਖ ਵਿੱਚ ਇਸ ਮਾਡਲ ਨੂੰ ਭਾਰਤ ਦੀਆਂ ਹੋਰ ਭਾਸ਼ਾਵਾਂ ਤੱਕ ਵੀ ਲਿਜਾਣ ਦੀ ਯੋਜਨਾ ਹੈ। ਸਟ੍ਰੀਮਿੰਗ ਨੇ ਭਾਸ਼ਾਵਾਂ ਦੀਆਂ ਹੱਦਾਂ ਘਟਾ ਦਿੱਤੀਆਂ ਹਨ, ਇਸ ਲਈ ਬਿਹਤਰੀਨ ਖੇਤਰੀ ਕਹਾਣੀਆਂ ਨੂੰ ਸਿਰਫ਼ ਖੇਤਰ ਤੱਕ ਸੀਮਤ ਰੱਖਣ ਦੀ ਕੋਈ ਲੋੜ ਨਹੀਂ ਹੈ।”

ਪੰਜਾਬੀ ਕੰਟੈਂਟ ਵਿੱਚ ਦਿਲਜੀਤ ਦੋਸਾਂਝ, ਐਮੀ ਵਿਰਕ, ਗਿੱਪੀ ਗਰੇਵਾਲ, ਨੀਰੂ ਬਾਜਵਾ ਅਤੇ ਸੋਨਮ ਬਾਜਵਾ ਵਰਗੇ ਪ੍ਰਸਿੱਧ ਕਲਾਕਾਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਹਿੰਦੀ ਕੰਟੈਂਟ ਵਿੱਚ ‘ਦ ਤਾਜ ਸਟੋਰੀ’ ਅਤੇ ‘ਆਖ਼ਰੀ ਸਵਾਲ’ ਵਰਗੇ ਟਾਈਟਲ ਸ਼ਾਮਲ ਹਨ। ਲਾਂਚ ਦੌਰਾਨ ਅੰਗਦ ਬੇਦੀ ਅਤੇ ਪੂਜਾ ਗੌਰ ਅਭਿਨੀਤ ਕ੍ਰਾਈਮ ਥ੍ਰਿਲਰ ‘ਦਾਨਵ’ ਦੀ ਪਹਿਲੀ ਝਲਕ ਵੀ ਪੇਸ਼ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਏਆਈ ਪ੍ਰੋਜੈਕਟ ‘ਏਕਲਵਿਆ’ ਦਾ ਵੀ ਉਦਘਾਟਨ ਕੀਤਾ ਗਿਆ।

ਭਾਰਤ ਵਿੱਚ ਟਾਈਗਰ ਟੀਵੀ 349 ਰੁਪਏ ਪ੍ਰਤੀ ਤਿਮਾਹੀ ਅਤੇ 799 ਰੁਪਏ ਪ੍ਰਤੀ ਸਾਲ ਦੀ ਕੀਮਤ ‘ਤੇ ਉਪਲਬਧ ਹੋਵੇਗਾ।

Continue Reading

News

ਬਚਪਨ ਵਿੱਚ ਵੈਂਟੀਲੇਟਰ ’ਤੇ ਜ਼ਿੰਦਗੀ ਦੀ ਜੰਗ ਤੋਂ ਲੈ ਕੇ ਖੇਡਾਂ ਦੇ ਮੈਦਾਨ ਵਿੱਚ ਜਿੱਤ ਤੱਕ — ਤਨਵੀਰ ਸਿੰਘ ਦੀ ਹਿੰਮਤ, ਹੌਸਲੇ ਅਤੇ ਸੰਘਰਸ਼ ਦੀ ਪ੍ਰੇਰਨਾਦਾਇਕ ਕਹਾਣੀ

Published

on

ਹਰ ਮੈਦਾਨ ਫਤਿਹ

ਚੰਡੀਗੜ੍ਹ: ਕਦੇ ਬਚਪਨ ਵਿੱਚ ਜ਼ਿੰਦਗੀ ਲਈ ਸੰਘਰਸ਼ ਕਰਨ ਵਾਲਾ ਇੱਕ ਨੰਨ੍ਹਾ ਬੱਚਾ ਅੱਜ ਖੇਡਾਂ ਦੇ ਮੈਦਾਨ ਵਿੱਚ ਤਗਮੇ ਜਿੱਤ ਕੇ ਇੱਕ ਨਵੀਂ ਮਿਸਾਲ ਕਾਇਮ ਕਰ ਰਿਹਾ ਹੈ। ਤਨਵੀਰ ਸਿੰਘ ਦੀ ਕਹਾਣੀ ਹਿੰਮਤ, ਦ੍ਰਿੜ੍ਹ ਇਰਾਦੇ ਅਤੇ ਕਦੇ ਹਾਰ ਨਾ ਮੰਨਣ ਵਾਲੇ ਜਜ਼ਬੇ ਦੀ ਇੱਕ ਪ੍ਰੇਰਨਾਦਾਇਕ ਗਾਥਾ ਹੈ।

ਚੰਡੀਗੜ੍ਹ ਦੇ ਸੈਕਟਰ 31 ਸਥਿਤ GRIID ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਅਤੇ ਖਿਡਾਰੀ ਤਨਵੀਰ ਸਿੰਘ ਨੂੰ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ‘ਹਰ ਮੈਦਾਨ ਫਤਿਹ’ ਦੌਰਾਨ ਸਨਮਾਨਿਤ ਕੀਤਾ ਗਿਆ। ਖੇਡਾਂ ਪ੍ਰਤੀ ਉਨ੍ਹਾਂ ਦੇ ਸਮਰਪਣ, ਸਖ਼ਤ ਮਿਹਨਤ, ਆਤਮਨਿਰਭਰਤਾ ਅਤੇ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇਹ ਸਨਮਾਨ ਪ੍ਰਦਾਨ ਕੀਤਾ ਗਿਆ। ਤਨਵੀਰ ਬੈਡਮਿੰਟਨ ਅਤੇ ਸਾਈਕਲਿੰਗ ਵਿੱਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ।

ਬਚਪਨ ਵਿੱਚ ਵੈਂਟੀਲੇਟਰ ’ਤੇ ਜ਼ਿੰਦਗੀ ਦੀ ਜੰਗ ਲੜਨ ਵਾਲੇ ਤਨਵੀਰ ਦਾ ਅੱਜ ਇੱਕ ਸਫਲ ਖਿਡਾਰੀ ਵਜੋਂ ਉੱਭਰਨਾ ਉਨ੍ਹਾਂ ਦੇ ਅਦੁੱਤੀ ਸਾਹਸ ਅਤੇ ਨਿਰੰਤਰ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਨੇ ਆਪਣੀ ਦਿਵਿਆਂਗਤਾ ਨੂੰ ਕਦੇ ਵੀ ਆਪਣੀਆਂ ਸਮਰੱਥਾਵਾਂ ’ਤੇ ਹਾਵੀ ਨਹੀਂ ਹੋਣ ਦਿੱਤਾ ਅਤੇ ਪੂਰੇ ਆਤਮਵਿਸ਼ਵਾਸ ਨਾਲ ਆਪਣੇ ਖੇਡਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਅੱਗੇ ਵਧ ਰਹੇ ਹਨ।

ਇਸ ਮਾਣਮੱਤੇ ਮੌਕੇ ’ਤੇ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਜਸਵੀਰ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਤਨਵੀਰ ਦੀ ਪਰਵਰਿਸ਼, ਸਿਖਲਾਈ ਅਤੇ ਖੇਡਾਂ ਦੇ ਸਫ਼ਰ ਵਿੱਚ ਉਨ੍ਹਾਂ ਦੀ ਮਾਤਾ ਦਾ ਯੋਗਦਾਨ ਬੇਹੱਦ ਅਹਿਮ ਰਿਹਾ ਹੈ। ਉਨ੍ਹਾਂ ਦੇ ਨਿਸ਼ਕਾਮ ਪਿਆਰ, ਤਿਆਗ, ਨਿਰੰਤਰ ਹੌਸਲਾ-ਅਫ਼ਜ਼ਾਈ ਅਤੇ ਅਟੁੱਟ ਵਿਸ਼ਵਾਸ ਨੇ ਤਨਵੀਰ ਨੂੰ ਅੱਗੇ ਵਧਣ ਦੀ ਤਾਕਤ ਦਿੱਤੀ ਹੈ। ਆਪਣੇ ਪੁੱਤਰ ਦੇ ਬਿਹਤਰ ਭਵਿੱਖ ਅਤੇ ਸਫਲਤਾ ਲਈ ਉਹ ਹਮੇਸ਼ਾ ਹਰ ਸੰਭਵ ਯਤਨ ਕਰਦੇ ਰਹੇ ਹਨ।

ਤਨਵੀਰ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੀ ਮਾਤਾ ਦੇ ਨਾਲ-ਨਾਲ ਆਪਣੀ ਕੋਚ ਸੁਸ਼੍ਰੀ ਸ਼ੀਤਲ ਨੇਗੀ ਨੂੰ ਵੀ ਦਿੱਤਾ।

Continue Reading

Trending

Copyright © 2017 Lishkara TV. Powered by Jagjeet Sekhon