
ਐੱਸ. ਏ. ਐੱਸ. ਨਗਰ, 4 ਨਵੰਬਰ ( Kulwant Gill )- ਪੰਜਾਬੀ ਕਲਚਰਲ ਅਤੇ ਵੈੱਲਫੇਅਰ ਸੁਸਾਇਟੀ (ਰਜਿ.) ਮੁਹਾਲੀ ਵਲੋਂ ਸਵ. ਸ਼ੇਰ ਸਿੰਘ ਸਿੱਧੂ ਸੇਵਾ ਮੁਕਤ ਪੀ.ਸੀ.ਐਸ. ਦੀ ਯਾਦ ਵਿਚ ਪਹਿਲਾ ਖ਼ੂਨਦਾਨ ਕੈਂਪ ਅਤੇ ਹੜ੍ਹ ਪੀੜਤ ਬੱਚਿਆਂ ਲਈ ਸਟੇਸ਼ਨਰੀ ਕਲੈਕਸ਼ਨ ਕੈਂਪ 7 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਫ਼ੇਜ਼ 3 ਬੀ-2 ਮਾਰਕੀਟ, ਸਾਹਮਣੇ ਗੁ: ਸਾਚਾ ਧੰਨ ਸਾਹਿਬ ਮੁਹਾਲੀ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਸੁਸਾਇਟੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਖ਼ਜ਼ਾਨਚੀ ਜਗਤਾਰ ਸਿੰਘ ਜੱਗੀ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ ਨੇ ਦੱਸਿਆ ਕਿ ਟਰੇਡਰਜ਼ ਮਾਰਕੀਟ ਐਸੋਸੀਏਸ਼ਨ (ਰਜਿ.) ਫ਼ੇਜ਼ 3ਬੀ-2 ਤੇ ਲਾਈਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਪ ਵਿਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ 32, ਚੰਡੀਗੜ੍ਹ ਅਤੇ ਰੋਟਰੀ ਬਲੱਡ ਬੈਕ ਸੁਸਾਇਟੀ ਸੈਕਟਰ 37 ਦੀ ਟੀਮ ਵਲੋਂ ਖੂਨ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁਹਾਲੀ ਹਲਕਾ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦਕਿ ਸਾਬਕਾ ਸਹਾਇਕ ਐਡਵੋਕੇਟ ਜਰਨਲ ਗੁਰਸਿਮਰਨ ਸਿੰਘ ਸਿੱਧੂ ਸਟੇਟ ਅਵਾਰਡੀ ਅਤੇ ਸੀਨੀਅਰ ਡਿਪਟੀ ਐਡਵੋਕੇਟ ਜਰਨਲ ਸਰਤਾਜ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।