
ਅੰਮ੍ਰਿਤਸਰ ( ਸਵਿੰਦਰ ਸਿੰਘ ) ਬਾਲੀਵੁੱਡ ਅਦਾਕਾਰ ਰਜਾ ਮੁਰਾਦ ਭਾਰਤ ਦੇ ਵੱਡੇ ਵੱਡੇ ਸ਼ਹਿਰਾ ਦੇ ਵਿੱਚ ਆਪਣੇ ਪ੍ਰਈਵੇਟ ਪ੍ਰੋਗਰਾਮਾ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਪਹੁੰਚਦੇ ਰਹਿੰਦੇ ਹਨ ਅੱਜ ਚੰਡੀਗੜ੍ਹ ਹਵਾਈ ਅੱਡੇ ‘ਤੇ ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦੇ ਮੈਂਬਰਾਂ ਨੇ ਬਹੁਤ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਇਸ ਮੌਕੇ ਤੇ ਰਜ਼ਾ ਮੁਰਾਦ ਨੇ ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦੇ ਪ੍ਰਧਾਨ, ਨਰਿੰਦਰ ਅਰੋੜਾ ਦੀ ਖੂਬ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦੇ ਪ੍ਰਬੰਧਿਕਾ ਨੇ ਜੋ ਮੇਰਾ ਨਿੱਘਾ ਸਵਾਗਤ ਕੀਤਾ ਹੈ ਮੈਂ ਉਸ ਦੇ ਲਈ ਸਾਰੇ ਮੈਂਬਰ ਸਹਿਬਾਨਾਂ ਦਾ ਧੰਨਵਾਦ ਕਰਦਾ ਹਾ ਅਤੇ ਮੈਂ ਕੱਲ ਕਰਨਾਲ ਵਿਖੇ ਹੋਣ ਵਾਲੇ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਵੇਗਾ ! ਇਸਸਮਾਰੋਹ ਦੇ ਵਿੱਚ ਬਹੁਤ ਸਾਰੇ ਬਾਲੀਵੁੱਡ ਦੇ ਸਿਤਾਰੇ ਸ਼ਿਰਕਤ ਕਰਨਗੇ !