ad ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ - lishkaratv.com
Connect with us

CURRENT NEWS

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

Published

on

ਪ੍ਰੋਜੈਕਟ ਲਈ 3.77 ਕਰੋੜ ਰੁਪਏ ਮਨਜ਼ੂਰ ਕੀਤੇ

ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਐਸ.ਏ.ਐਸ. ਨਗਰ, 11 ਮਈ:KULWANT GILL

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇਤਿਹਾਸਕ ਸਥਾਨ ਚੱਪੜਚਿੜੀ ਲਈ ਇੱਕ ਮਹੱਤਵਪੂਰਨ ਪਹੁੰਚ ਮਾਰਗ ਹੈ।
ਐਸ.ਏ.ਐਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੜਕ ਖਰੜ-ਲਾਂਡਰਾ ਸੜਕ ਦੇ ਇੱਕ ਮਹੱਤਵਪੂਰਨ ਸਮਾਨਾਂਤਰ ਰਸਤੇ ਵਜੋਂ ਕੰਮ ਕਰਦੀ ਹੈ। ਨਵੀਨੀਕਰਨ ਦੇ ਕੰਮ ਦੇ ਮੁਕੰਮਲ ਹੋਣ ਨਾਲ, ਇਹ ਸੜਕ ਖਰੜ-ਲਾਂਡਰਾ ਮਾਰਗ ‘ਤੇ ਆਵਾਜਾਈ ਦੀ ਭੀੜ ਨੂੰ ਵੀ ਘਟਾਉਣ ਵਿੱਚ ਮਦਦ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਪ੍ਰੋਜੈਕਟ ਵਿੱਚ 377.45 ਲੱਖ ਰੁਪਏ ਦੀ ਲਾਗਤ ਨਾਲ 2.05 ਕਿਲੋਮੀਟਰ ਲੰਬੀ 18 ਫੁੱਟ ਚੌੜੀ ਸੜਕ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਦੇ ਕੰਮ ਦੇ ਦਾਇਰੇ ਵਿੱਚ 80 ਐਮ ਐਮ ਇੰਟਰਲਾਕਿੰਗ ਪੇਵਰ (ਟਾਇਲ) ਲਾਉਣਾ ਅਤੇ ਉਸ ਤੋਂ ਬਾਅਦ 8.52 ਲੱਖ ਰੁਪਏ ਦੀ ਪੰਜ ਸਾਲਾਂ ਦੀ ਦੇਖਭਾਲ ਦਾ ਪ੍ਰਬੰਧ ਸ਼ਾਮਲ ਹੈ। ਵਿਧਾਇਕ ਦੇ ਅਨੁਸਾਰ ਮੋਹਾਲੀ ਤੋਂ ਖਰੜ-ਲਾਂਡਰਾ ਸੜਕ ਤੱਕ ਇਸਦੇ ਮਹੱਤਵਪੂਰਨ ਸੰਪਰਕ ਕਾਰਨ ਵੱਡੀ ਆਵਾਜਾਈ ਦਾ ਸਾਹਮਣਾ ਕਰਨਾ ਪੈਂਦਾ ਹੋਣ ਕਾਰਨ, ਨਵੀਨੀਕਰਨ ਦੀ ਤੁਰੰਤ ਲੋੜ ਸੀ।ਵਿਧਾਇਕ ਨੇ ਅੱਗੇ ਕਿਹਾ ਕਿ ਕੱਲ੍ਹ ਨਿਕਲਣ ਵਾਲੇ ਫਤਿਹ ਮਾਰਚ ਦੇ ਸੰਦਰਭ ਵਿੱਚ, ਖ਼ਰਾਬ ਸੜ੍ਹਕ ਨੂੰ ਨਿਰਵਿਘਨ ਚੱਲਣਯੋਗ ਬਣਾਉਣ ਦੇ ਅਰਜ਼ੀ ਉਪਾਅ ਵਜੋਂ, ਸੰਗਤਾਂ ਦੀ ਸਹੂਲਤ ਲਈ, ਲੋਕ ਨਿਰਮਾਣ ਵਿਭਾਗ ਦੁਆਰਾ ਤੁਰੰਤ ਗੈਰ-ਬਿਟੂਮਿਨਸ (ਲੁੱਕ ਤੋਂ ਬਗੈਰ) ਪੈਚਵਰਕ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਐਤਵਾਰ ਸ਼ਾਮ ਤੱਕ ਪੂਰਾ ਲਿਆ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ. ਭਗਵੰਤ ਸਿੰਘ ਮਾਨ ਸਰਕਾਰ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਹਲਕੇ ਦੀਆਂ ਕਈ ਹੋਰ ਲਿੰਕ ਸੜਕਾਂ ਦਾ ਵੀ ਨਵੀਨੀਕਰਨ ਅਤੇ ਮੁਰੰਮਤ ਕੀਤੀ ਜਾਵੇਗੀ।

Continue Reading
Click to comment

Leave a Reply

Your email address will not be published. Required fields are marked *

Trending

Copyright © 2017 Lishkara TV. Powered by Jagjeet Sekhon