ad ਮੋਹਾਲੀ ਸਾਇਬਰ ਪੁਲਿਸ ਦੀ ਵੱਡੀ ਕਾਰਵਾਈ ‘ਹਨੀ-ਟ੍ਰੈਪ’ ਗੈਂਗ ਦੇ ਤਿੰਨ ਦੋਸ਼ੀ ਕਾਬੂ - lishkaratv.com
Connect with us

News

ਮੋਹਾਲੀ ਸਾਇਬਰ ਪੁਲਿਸ ਦੀ ਵੱਡੀ ਕਾਰਵਾਈ ‘ਹਨੀ-ਟ੍ਰੈਪ’ ਗੈਂਗ ਦੇ ਤਿੰਨ ਦੋਸ਼ੀ ਕਾਬੂ

Published

on

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੂਨ:kulwant gill

ਸਾਇਬਰ ਠੱਗੀ ਖਿਲਾਫ ਵੱਡੀ ਸਫਲਤਾ ਹਾਸਲ ਕਰਦਿਆਂ ਮੋਹਾਲੀ ਸਾਇਬਰ ਪੁਲਿਸ ਨੇ ਇੱਕ ‘ਹਨੀ-ਟ੍ਰੈਪ’ ਗੈਂਗ ਦਾ ਪਰਦਾਫਾਸ਼ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੇ ਇੱਕ ਨੌਜਵਾਨ ਨਾਲ ਦੋਸਤੀ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕੀਤੀ।
ਡੀ ਐਸ ਪੀ ਰੁਪਿੰਦਰ ਕੌਰ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਅਦਿੱਤਿਯ ਨੰਦਨ ਵਾਸੀ ਸੰਨੀ ਇਨਕਲੇਵ ਨੂੰ ਇੱਕ ਅਣਜਾਣ ਨੰਬਰ ਤੋਂ ਕਾਲ ਆਈ। ਉਸ ਤੋਂ ਬਾਅਦ ਇੱਕ ਲੜਕੀ ਦੋਸਤੀ ਦਾ ਨਾਟਕ ਕਰਕੇ ਮਿਲਣ ਆਈ। ਕੁਝ ਸਮੇਂ ਬਾਅਦ ਉਸ ਨੇ ਆਪਣੇ 3 ਸਾਥੀਆਂ ਨੂੰ ਕਮਰੇ ਵਿੱਚ ਬੁਲਾ ਲਿਆ। ਪੀੜਤ ਨੂੰ ਡਰਾ ਧਮਕਾ ਕੇ ਉਸਦੇ ਬੈਂਕ ਖਾਤੇ ਅਤੇ ਕ੍ਰੈਡਿਟ ਕਾਰਡ ਰਾਹੀਂ 7.66 ਲੱਖ ਰੁਪਏ ਦੀ ਰਕਮ ਹਥਿਆ ਲਈ ਅਤੇ ਪੀੜਤ ਦਾ ਲੈਪਟਾਪ, ਮੋਬਾਈਲ ਅਤੇ ਜਰੂਰੀ ਸਮਾਨ ਵੀ ਚੁੱਕ ਲਿਆ। ਦੋਸ਼ੀਆਂ ਨੇ ਪੀੜਤ ਦੇ ਕ੍ਰੈਡਿਟ ਕਾਰਡ ਰਾਹੀ 3 ਆਈਫੋਨ-16 ਪ੍ਰੋ ਮੈਕਸ ਖਰੀਦ ਲਏ। ਇਹ ਠੱਗੀ ਯੋਜਨਾਬੱਧ ਸਾਜਿਸ਼ ਅਧੀਨ ਕੀਤੀ ਗਈ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਡੀ ਆਈ ਜੀ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਹਰਮਨਦੀਪ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਸਾਇਬਰ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ 1 ਲੜਕੀ ਸਮੇਤ 3 ਦੋਸ਼ੀ ਕਾਬੂ ਕਰ ਲਏ ਹਨ। 01 ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ, ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ – ਬਰਨਾਲਾ, ਹਾਲ ਵਾਸੀ ਏ.ਕੇ.ਐਸ. ਸੋਸਾਇਟੀ, ਜ਼ੀਰਕਪੁਰ, ਪੂਜਾ ਤਨੇਜਾ ਪੁੱਤਰੀ ਅਨੀਲ ਤਨੇਜਾ – ਵਾਸੀ ਕਰਨਾਲ, ਹਰਿਆਣਾ ਅਤੇ
ਅਰਸ਼ਦੀਪ ਕੁਮਾਰ ਪੁੱਤਰ ਅਸ਼ੋਕ ਸ਼ਰਮਾ – ਬਰਨਾਲਾ, ਹਾਲ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ।
ਉਨ੍ਹਾਂ ਪਾਸੋਂ ਹੋਈ ਪੀੜਤ ਦਾ ਲੈਪਟਾਪ, ਮੋਬਾਈਲ ਫੋਨ ਅਤੇ ਜ਼ਰੂਰੀ ਦਸਤਾਵੇਜ਼ ਅਤੇ ਠੱਗੀ ਦੀ ਰਕਮ ਨਾਲ ਖਰੀਦੇ ਆਈਫੋਨ-16 ਪ੍ਰੋ ਮੈਕਸ ਬ੍ਰਾਮਦ ਕੀਤੇ ਗਏ ਹਨ।
ਇਨ੍ਹਾਂ ਗ੍ਰਿਫਤਾਰ ਦੋਸ਼ੀਆਂ ਖਿਲਾਫ਼
ਮੁਕੱਦਮਾ ਨੰਬਰ 29 ਤਹਿਤ ਮਿਤੀ 06/06/2025, ਥਾਣਾ ਸਾਇਬਰ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਧਾਰਾ 308(2), 127(2), 3(5), 351(2) ਬੀ.ਐਨ.ਐਸ. ਅਧੀਨ ਦਰਜ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਦੇ ਸਾਇਬਰ ਵਿੰਗ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਵਿਸ਼ਵਾਸਯੋਗ ਲੱਗਣ ਵਾਲੀਆਂ ਪੇਸ਼ਕਸ਼ਾਂ ਵੀ ਵੱਡਾ ਝੂਠ ਹੋ ਸਕਦੀਆਂ ਹਨ, ਇਸ ਲਈ ਕਿਸੇ ਅਣਜਾਣ ਨਾਲ ਪੇਸ਼ ਆਉਣ ਤੋਂ ਪਹਿਲਾਂ ਸੋਚੋ ਤੇ ਸਾਵਧਾਨ ਰਹੋ। ਕਿਸੇ ਵੀ ਸ਼ੱਕੀ ਕਾਲ ਜਾਂ ਘਟਨਾ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਸਾਇਬਰ ਹੈਲਪਲਾਈਨ ਨੰਬਰ 1930 ਤੇ ਸੂਚਨਾ ਦਿਓ।

Continue Reading
Click to comment

Leave a Reply

Your email address will not be published. Required fields are marked *

News

ਨਿਊ ਸੰਨੀ ਐਨਕਲੇਵ, ਸੈਕਟਰ 125, ਖਰੜ ਵਿੱਚ ਹੋਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ

Published

on

ਅੱਜ, ਨਿਊ ਸੰਨੀ ਐਨਕਲੇਵ, ਸੈਕਟਰ 125, ਖਰੜ ਵਿੱਚ ਹੋਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਬੱਚਿਆਂ ਨੇ ਕਈ ਤਰ੍ਹਾਂ ਦੀਆਂ ਖੇਡਾਂ ਖੇਡੀਆਂ ਅਤੇ ਇਨਾਮ ਪ੍ਰਾਪਤ ਕੀਤੇ। ਬੱਚਿਆਂ ਅਤੇ ਵੱਡਿਆਂ ਦੋਵਾਂ ਨੇ ਰੰਗਾਂ ਅਤੇ ਸਨੈਕਸ ਦਾ ਆਨੰਦ ਮਾਣਿਆ। ਬੁਲਾਰੇ ਰਾਕੇਸ਼ ਗਰਗ ਨੇ ਦੱਸਿਆ ਕਿ ਸਵਰਨ ਸਿੰਘ ਅਤੇ ਸੰਦੀਪ ਗੋਇਲ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।

ਸਤਿਕਾਰ ਨਾਲ:
ਰਾਕੇਸ਼ ਗਰਗ

Continue Reading

News

ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ।

Published

on

ਐਮ.ਐਸ.ਸੀ.ਏ. ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਮਾਸਟਰ ਫਾਰਮ, ਪਟਿਆਲਾ ਰੋਡ ਵਿਖੇ ਪਿਕਨਿਕ ਦਾ ਉਪਰਾਲਾ ਕੀਤਾ ਗਿਆ ਜਿਸ ਵਿੱਚ ਤਕਰੀਬਨ 135 ਮੈਬਰਾਂ ਦੀ ਮੌਜੂਦਗੀ ਸੀ।

ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੈਂਬਰਾ ਲਈ ਵਿਸ਼ੇਸ਼ ਤੌਰ ਤੇ ਬ੍ਰੇਕਫਾਸਟ ਵਿਚ ਚਾਹ, ਸੈਂਡਵਿਚ, ਪਕੌੜਿਆਂ ਅਤੇ ਦੁਪਿਹਰ ਦੇ ਖਾਣੇ ਦਾ ਇੰਤਜਾਮ ਕੀਤਾ ਗਿਆ ਸੀ।

ਪ੍ਰਧਾਨ ਬ੍ਰਿਗੇਡੀਅਰ ਜਗਦੇਵ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਇਸ ਪਿਕਨਿਕ ਦੋਰਾਨ ਖੂਬਸੂਰਤ ਫਾਰਮ ਵਿੱਚ ਖੇਡਾਂ ਵਿੱਚ ਭਾਗ ਲੈਂਦਿਆਂ ਖੂਬ ਅਨੰਦ ਮਾਣਿਆ ਅਤੇ ਵੱਖ ਵੱਖ ਗਰੁਪਾਂ ਰਾਹੀਂ ਫੋਟਵਾਂ ਖਿਚਵਾਂਈਆਂ।
ਇਸ ਉਪਰੰਤ ਮੈਂਬਰਾਂ ਵੱਲੋਂ ਤੰਬੋਲਾ ਖੇਡਿਆ ਗਿਆ। ਵੱਖ ਵੱਖ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਤੋਹਫੇ ਦਿੱਤੇ ਗਏ।
ਮਹੋਲ ਉਸ ਸਮੇਂ ਹੋਰ ਵੀ ਰੰਗੀਨ ਹੋ ਗਿਆ ਜਦੋਂ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਬੋਲੀਆਂ ਪਾਉਂਦੇ ਹੋਏ ਗਿੱਧੇ ਅਤੇ ਭੰਗੜੇ ਪਾਏ ਗਏ ਅਤੇ ਕੁਝ ਮੈਂਬਰਾਂ ਵੱਲੋਂ ਗੀਤ ਗਾਏ ਗਏ।

ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਇਸ ਪਿਕਨਿਕ ਨੂੰ ਸਫਲ ਬਣਾਉਣ ਲਈ ਸ੍ ਜਰਨੈਲ ਸਿੰਘ ਮੀਤ ਪ੍ਰਧਾਨ, ਸ੍ਰ ਸੁਖਵਿੰਦਰ ਸਿੰਘ ਬੇਦੀ ਜਨਰਲ ਸਕੱਤਰ , ਸ੍ਰ ਜਗਜੀਤ ਸਿੰਘ ਰਾਵਲ ਵਿੱਤ ਸਕੱਤਰ, ਸ੍ ਰਵਜੋਤ ਸਿੰਘ ਚੀਫ਼ ਕੰਨਵੀਨੀਅਰ, ਸ੍ਰ ਹਰਜਿੰਦਰ ਸਿੰਘ ਸਕੱਤਰ ਈਵੈਂਟਸ ਅਤੇ ਕਲਚਰਲ ਅਫੇਅਰ, ਆਰ ਪੀ ਸਿੰਘ ਵਿੱਗ, ਜੀ ਐਸ ਬਿੰਦਰਾ, ਵਿੰਗ ਕਮਾਂਡਰ ਬਲਦੇਵ ਸਿੰਘ, ਸ਼੍ਰੀਮਤੀ ਮਨਜੀਤ ਕੌਰ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ।

ਸਤਿਕਾਰ ਸਹਿਤ :
ਹਰਿੰਦਰ ਪਾਲ ਸਿੰਘ ਹੈਰੀ
ਸਕੱਤਰ ਪਬਲਿਕ ਰਿਲੇਸ਼ਨ
ਐਮ ਐਸ ਸੀ ਏ

Continue Reading

News

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

Published

on

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਮਨਾਇਆ ਗਿਆ ‘ਵਿਸਤੋਸੋ 2026’ ਇਸ ਸਾਲ ਵੀ ਪੂਰੇ ਜੋਸ਼ ਤੇ ਚੜ੍ਹਿਆ ਰਿਹਾ। ਕੈਂਪਸ ਸਵੇਰ ਤੋਂ ਰਾਤ ਤੱਕ ਰੰਗਾਂ, ਸੰਗੀਤ ਤੇ ਤਾਲੀਆਂ ਦੀਆਂ ਆਵਾਜ਼ਾਂ ਨਾਲ ਗੂੰਜਦਾ ਰਿਹਾ। ਡਾਂਸ, ਗੀਤ, ਡਰਾਮਾ, ਫੈਸ਼ਨ ਸ਼ੋਅ ਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਨੇ ਮਾਹੌਲ ਨੂੰ ਮੇਲੇ ਵਰਗਾ ਬਣਾ ਦਿੱਤਾ। ਹਰ ਕੋਨੇ ’ਚ ਵਿਦਿਆਰਥੀਆਂ ਦੀ ਉਰਜਾ ਤੇ ਉਤਸ਼ਾਹ ਸਾਫ਼ ਦਿਖਾਈ ਦਿੱਤਾ।

ਸ਼ਾਮ ਦੀ ਸਭ ਤੋਂ ਖ਼ਾਸ ਤੇ ਬੇਸਬਰੀ ਨਾਲ ਉਡੀਕ ਕੀਤੀ ਘੜੀ ਸੀ ਮਸ਼ਹੂਰ ਗਾਇਕਾ ‘ਜੈਸਮੀਨ ਸੈਂਡਲਸ’ ਦੀ ਲਾਈਵ ਪੇਸ਼ਕਸ਼। ਉਹ ਮੰਚ ’ਤੇ ਆਈ ਤਾਂ ਮਾਹੌਲ ਹੋਰ ਹੀ ਰੰਗ ਵਿਚ ਚੜ੍ਹ ਗਿਆ। ਵਿਦਿਆਰਥੀ ਗੀਤਾਂ ਨਾਲ ਝੂਮਦੇ, ਗਾਉਂਦੇ ਤੇ ਪੂਰੀ ਤਰ੍ਹਾਂ ਮੌਜ ਮਾਣਦੇ ਨਜ਼ਰ ਆਏ। ਇਸ ਤੋਂ ਇਲਾਵਾ ਪ੍ਰਸਿੱਧ ਗਾਇਕ ‘ਗੁਰਨਾਮ ਭੁੱਲਰ’ ਦੀ ਖ਼ਾਸ ਹਾਜ਼ਰੀ ਨੇ ਵੀ ਸ਼ਾਮ ਨੂੰ ਹੋਰ ਖ਼ਾਸ ਬਣਾ ਦਿੱਤਾ।

ਵਿਸਤੋਸੋ ਦੀ ਕਾਮਯਾਬੀ ਦੇ ਪਿੱਛੇ ਯੂਨੀਵਰਸਿਟੀ ਮੈਨੇਜਮੈਂਟ ਦੀ ਸੋਚ ਤੇ ਸਹਿਯੋਗ ਅਹਿਮ ਰਿਹਾ। ਪ੍ਰੋਗਰਾਮ ਸਿਰਫ਼ ਮਨੋਰੰਜਨ ਤੱਕ ਸੀਮਿਤ ਨਹੀਂ ਰਿਹਾ, ਸਗੋਂ ਵਿਦਿਆਰਥੀਆਂ ਨੂੰ ਆਪਣਾ ਹੁਨਰ ਦਿਖਾਉਣ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮੰਚ ਮਿਲਿਆ। ਮੈਨੇਜਮੈਂਟ ਵੱਲੋਂ ਹਰ ਪੱਖ ਤੋਂ ਵਧੀਆ ਇੰਤਜ਼ਾਮ ਕੀਤੇ ਗਏ।

ਵਿਸਤੋਸੋ 2026 ਦੀ ਇੱਕ ਵੱਡੀ ਖਾਸੀਅਤ ਰਹੀ ਸਨਮਾਨ ਸਮਾਰੋਹ, ਜਿਸ ਦੌਰਾਨ ਕਰੀਬ 350 ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ‘ਅਵਾਰਡ ਆਫ ਮੇਰਿਟ (ਅਕੈਡਮਿਕਸ)’ ਨਾਲ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਕਲਚਰਲ ਗਤੀਵਿਧੀਆਂ ਅਤੇ ਪ੍ਰੋਜੈਕਟ ਖੇਤਰ ਵਿੱਚ ਉਤਕ੍ਰਿਸ਼ਟ ਯੋਗਦਾਨ ਲਈ ‘ਅਵਾਰਡ ਆਫ ਆਉਟਸਟੈਂਡਿੰਗ ਅਚੀਵਮੈਂਟ ਫੋਰ ਕਲਚਰ ਐਂਡ ਪ੍ਰੋਜੈਕਟਸ’ ਵੀ ਪ੍ਰਦਾਨ ਕੀਤੇ ਗਏ। ਇਹ ਸਮਾਰੋਹ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦਾ ਸਨਮਾਨ ਸੀ।

ਫੈਕਲਟੀ ਕੋਆਰਡੀਨੇਟਰ ਅਤੇ ਵਿਦਿਆਰਥੀ ਵਲੰਟੀਅਰਾਂ ਦੀ ਮਿਹਨਤ ਨਾਲ ਸਾਰਾ ਪ੍ਰੋਗਰਾਮ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਸਟੇਜ ਮੈਨੇਜਮੈਂਟ ਤੋਂ ਲੈ ਕੇ ਲਾਜਿਸਟਿਕਸ ਤੱਕ ਹਰ ਕੰਮ ਨੂੰ ਸਹੀ ਤਰੀਕੇ ਨਾਲ ਮੈਨੇਜ ਕੀਤਾ ਗਿਆ, ਜਿਸ ਨਾਲ ਪ੍ਰੋਗਰਾਮ ਬਿਨਾਂ ਰੁਕਾਵਟ ਚੱਲਦਾ ਰਿਹਾ।

ਵਿਸਤੋਸੋ 2026 ਸਿਰਫ਼ ਇੱਕ ਪ੍ਰੋਗਰਾਮ ਨਹੀਂ ਸੀ, ਸਗੋਂ ਇਕੱਠ, ਕਲਚਰ ਅਤੇ ਕੈਂਪਸ ਜ਼ਿੰਦਗੀ ਦਾ ਜਸ਼ਨ ਸੀ।

Continue Reading

Trending

Copyright © 2017 Lishkara TV. Powered by Jagjeet Sekhon