ad ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੀ ਦੋਆਬਾ ਗਰੁੱਪ ਵਿੱਚ ਹੋਈ ਸ਼ਾਨਦਾਰ ਸ਼ੁਰੂਆਤ - lishkaratv.com
Connect with us

News

ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੀ ਦੋਆਬਾ ਗਰੁੱਪ ਵਿੱਚ ਹੋਈ ਸ਼ਾਨਦਾਰ ਸ਼ੁਰੂਆਤ

Published

on

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਤਹਿਤ 64 ਕਾਲਜਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਫੈਸਟੀਵਲ ਵਿੱਚ ਭਾਗ

ਖਰੜ/ ਮੋਹਾਲੀ :

 
  1 ਨਵੰਬਰ 2025– ਦੋਆਬਾ ਡਿਗਰੀ ਕਾਲਜ, ਖਰੜ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰੋਪੜ-ਫਤਹਿਗੜ੍ਹ ਸਾਹਿਬ ਜ਼ੋਨਲ ਯੂਥ ਫੈਸਟੀਵਲ 2025 ਦੀ ਸ਼ੁਰੂਆਤ ਜੋਸ਼ ਤੇ ਜਜ਼ਬੇ ਨਾਲ ਹੋਈ। ਇਹ ਚਾਰ ਦਿਨਾਂ ਤੱਕ ਚੱਲਣ ਵਾਲਾ ਮੇਲਾ ਦੋਆਬਾ ਗਰੁੱਪ ਆਫ ਕਾਲਜਜ਼ ਦੇ ਕੈਂਪਸ-1, ਖਰੜ ਵਿੱਚ ਆਯੋਜਿਤ ਕੀਤਾ ਗਿਆ ਹੈ। ਇਸ ਜ਼ੋਨ ਦੇ ਤਕਰੀਬਨ 64 ਕਾਲਜਾਂ ਨੇ ਇਸ ਯੂਥ ਫੈਸਟ ਵਿੱਚ ਭਾਗ ਲਿਆ।ਫੈਸਟੀਵਲਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪੰਜਾਬ ਦੀ ਸ਼ਾਨਦਾਰ ਸਭਿਆਚਾਰਕ ਵਿਰਾਸਤ ਨਾਲ ਜੋੜਨਾ ਅਤੇ ਉਹਨਾਂ ਵਿੱਚ ਆਤਮ ਵਿਸ਼ਵਾਸ, ਸਮਰੱਥਾ ਅਤੇ ਰਚਨਾਤਮਕਤਾ ਦਾ ਵਿਕਾਸ ਕਰਨਾ ਹੈ। ਇਸ ਮੌਕੇ ਤੇ ਦੋਆਬਾ ਡਿਗਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਮੀਨੂ ਜੇਟਲੀ ਨੇ ਆਪਣੇ ਸਵਾਗਤੀ ਸੰਬੋਧਨ ਦੌਰਾਨ ਫੈਸਟੀਵਲ ਵਿੱਚ ਭਾਗ ਲੈ ਰਹੇ ਸਾਰੇ ਕਾਲਜਾਂ ਦੇ ਪ੍ਰਿੰਸੀਪਲਾਂ, ਕਲਚਰਲ ਕੋਆਰਡੀਨੇਟਰਾਂ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ, “ਇਹੋ ਜਿਹੀਆਂ ਗਤੀਵਿਧੀਆਂ ਨੌਜਵਾਨਾਂ ਦੀ ਸ਼ਖਸੀਅਤ ਨੂੰ ਨਿਖਾਰਦੀਆਂ ਹਨ ਅਤੇ ਉਨ੍ਹਾਂ ਦੇ ਸਮੁੱਚੇ ਵਿਕਾਸ ਲਈ ਬਹੁਤ ਲਾਭਦਾਇਕ ਹਨ।”ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾਇਰੈਕਟਰ ਆਫ ਯੂਥ ਵੈਲਫੇਅਰ ਪ੍ਰੋ. ਭੀਮ ਇੰਦਰ ਸਿੰਘ ਹੁਰਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਮਿਹਨਤ ਦੇ ਨਾਲ ਸਹੂਲਤਾਂ ਪ੍ਰਦਾਨ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਚੁਣੌਤੀਆਂ ਨਾਲ ਨਿਪਟਣ ਲਈ ਸਹੀ ਯੋਜਨਾ ਬਹੁਤ ਜ਼ਰੂਰੀ ਹੈ।ਫੈਸਟੀਵਲ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਇਸ ਮੌਕੇ ਦੋਆਬਾ ਗਰੁੱਪ ਆਫ ਕਾਲਜਜ਼ ਦੇ ਚੇਅਰਮੈਨ ਐੱਮ ਐੱਸ . ਬਾਠ ਪ੍ਰੈਜ਼ੀਡੈਂਟ ਡਾ.ਐੱਚ ਐੱਸ . ਬਾਠ ਮੈਨੇਜਿੰਗ ਵਾਈਸ ਚੇਅਰਮੈਨ  ਐੱਮ ਐੱਸ . ਐੱਸ. ਸੰਘਾ, ਐਗਜ਼ਿਕਿਊਟਿਵ ਵਾਈਸ ਚੇਅਰਮੈਨ  ਮਨਜੀਤ ਸਿੰਘ, ਗਰੁੱਪ ਦੇ ਸਾਰੇ ਡਾਇਰੈਕਟਰ-ਪ੍ਰਿੰਸੀਪਲ, ਕਾਲਜਾਂ ਦੇ ਪ੍ਰਿੰਸੀਪਲ, ਸਟਾਫ ਮੈਂਬਰ, ਕਲਚਰਲ ਕੋਆਰਡੀਨੇਟਰ ਅਤੇ ਵਿਦਿਆਰਥੀ ਹਾਜ਼ਰ ਸਨ।

ਪਹਿਲੇ ਦਿਨ ਕੁੱਲ 405 ਵਿਦਿਆਰਥੀ-ਕਲਾਕਾਰਾਂ ਨੇ ਹਿੱਸਾ ਲਿਆ ਅਤੇ 23 ਮੁਕਾਬਲੇ ਆਯੋਜਿਤ ਕੀਤੇ ਗਏ ਜਿਨ੍ਹਾਂ ਵਿੱਚ ਭੰਗੜਾ, ਮਾਈਮ, ਸਕਿੱਟ, ਗਰੁੱਪ ਸ਼ਬਦ, ਕਲਾਸੀਕਲ ਵੋਕਲ (ਸੋਲੋ), ਲਾਈਟ ਵੋਕਲ (ਗੀਤ/ਗ਼ਜ਼ਲ), ਗਰੁੱਪ ਸਾਂਗ (ਇੰਡੀਅਨ), ਕੁਇਜ਼ (ਲਿਖਤੀ ਤੇ ਫਾਈਨਲ), ਪੰਜਾਬੀ ਲੋਕ ਧਾਰਾ, ਸੱਭਿਆਚਾਰ ਕੁਇਜ਼, ਕਰੋਸ਼ੀਆ ਦੀ ਬੁੰਣਤੀ, ਨਾਲਾ ਬੁਣਨਾ, ਕੱਢਾਈ, ਪੱਖੀ ਬਣਾਉਣਾ, ਗੁੱਡੀਆਂ ਪਟੋਲੇ ਬਣਾਉਣਾ, ਪਰਾਂਦਾ ਬਣਾਉਣਾ, ਰੱਸਾ ਵੱਟਣਾ, ਟੋਕਰੀ ਬਣਾਉਣਾ, ਪੀਹੜੀ ਬੁਣਨੀ, ਮਿੱਟੀ ਦੇ ਖਿਡੌਣੇ ਬਣਾਉਣਾ, ਖਿਦੋ ਬਣਾਉਣਾ ਤੇ ਇੰਨੂ ਬਣਾਉਣਾ ਸ਼ਾਮਲ ਸਨ। ਪਹਿਲੇ ਦਿਨ ਦਾ ਸਭ ਤੋਂ ਪ੍ਰਭਾਵਸ਼ਾਲੀ ਪ੍ਰੋਗਰਾਮ ਭੰਗੜਾ ਰਿਹਾ।ਫੈਸਟੀਵਲ ਦਾ ਦੂਜਾ ਦਿਨ ਵੀ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਦਿਨ ਵੀ 64 ਕਾਲਜਾਂ ਦੇ 377 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 18 ਮੁਕਾਬਲੇ ਹੋਏ ਜਿਨ੍ਹਾਂ ਵਿੱਚ ਲੋਕ ਨਾਚ ਲੁੱਡੀ (ਕੁੜੀਆਂ), ਲੋਕ ਨਾਚ ਝੂਮਰ (ਮੁੰਡੇ), ਵੈਸਟਰਨ ਇੰਸਟਰੂਮੈਂਟਲ ਸੋਲੋ, ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸਾਂਗ, ਪੰਜਾਬੀ ਲੋਕ ਧਾਰਾ ਅਤੇ ਸੱਭਿਆਚਾਰ ਲਘੂ ਫਿਲਮ, ਪੰਜਾਬੀ ਮੁਹਾਵਰੇਦਾਰ ਵਾਰਤਾਲਾਪ, ਨੁੱਕੜ ਨਾਟਕ, ਰੰਗੋਲੀ ਮੇਕਿੰਗ, ਕਲੇ ਮਾਡਲਿੰਗ, ਆਨ ਦ ਸਪਾਟ ਪੇਂਟਿੰਗ, ਮਹਿੰਦੀ, ਫੋਟੋਗ੍ਰਾਫੀ, ਪੋਸਟਰ ਮੇਕਿੰਗ, ਕਾਰਟੂਨਿੰਗ, ਕਲਾਜ ਮੇਕਿੰਗ ਅਤੇ ਇੰਸਟਾਲੇਸ਼ਨ ਸ਼ਾਮਲ ਸਨ। ਦੂਜੇ ਦਿਨ ਦਾ ਸਭ ਤੋਂ ਪ੍ਰਭਾਵਸ਼ਾਲੀ ਆਈਟਮ ਲੋਕ ਨਾਚ ਝੂਮਰ ਰਿਹਾ।

ਦੋਆਬਾ ਗਰੁੱਪ ਆਫ ਕਾਲਜਜ਼ ਦੇ ਪ੍ਰਬੰਧਕਾਂ ਵੱਲੋਂ ਕਿਹਾ ਗਿਆ ਕਿ ਇਹ ਫੈਸਟ ਨੌਜਵਾਨਾਂ ਵਿੱਚ ਜੋਸ਼, ਉਮੀਦ ਅਤੇ ਰਚਨਾਤਮਕਤਾ ਦਾ ਪ੍ਰਤੀਕ ਹੈ। ਇਹ ਮੰਚ ਵਿਦਿਆਰਥੀਆਂ ਨੂੰ ਆਪਣੀਆਂ ਕਾਬਲੀਅਤ ਪ੍ਰਦਰਸ਼ਿਤ ਕਰਨ, ਨਵੇਂ ਵਿਚਾਰ ਸਾਂਝੇ ਕਰਨ ਅਤੇ ਸਮਾਜਿਕ ਤਬਦੀਲੀ ਦੇ ਏਜੰਟ ਵਜੋਂ ਉਭਰਨ ਦਾ ਮੌਕਾ ਦਿੰਦਾ ਹੈ।

Continue Reading
Click to comment

Leave a Reply

Your email address will not be published. Required fields are marked *

News

KHARAR : ਸੈਂਟ ਜੋਸਫ ਸੀਨੀਅਰ ਸੈਕੈਂਡਰੀ ਸਕੂਲ ਦੀ 10ਵੀਂ ਕਲਾਸ ਦੀ ਐਂਜਲ ਨੇ ਲਏ 96% ਮਾਰਕਸ

Published

on

ਖਰੜ ਦੀ ਰਹਿਣ ਵਾਲੀ ਹੋਣਹਾਰ ਵਿਦਿਆਰਥਣ ਐਂਜਲ ਨਹੀਂ ਸੀਬੀਐਸਈ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ 96% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸਦੇ ਇਸ ਵੱਡੀ ਕਾਮਯਾਬੀ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਐਂਜਲ ਸੈਂਟ ਜੋਸਫ ਸੀਨੀਅਰ ਸੈਕੈਂਡਰੀ ਸਕੂਲ ਸੈਕਟਰ 44 ਦੀ ਚੰਡੀਗੜ੍ਹ ਦੀ ਵਿਦਿਆਰਥਣ ਹ ਤੇ ਉਸਦੇ ਪਿਤਾ ਰੋਹਿਤ ਬਜਾਜ ਅਤੇ ਮਾਤਾ ਪਲਵੀ ਨੇ ਇਸ ਉਪਲਬਧੀ ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਐਂਜਲ ਨੇ ਲਗਾਤਾਰ ਮਿਹਨਤ ਅਤੇ ਅਨੁਸ਼ਾਸਨ ਨਾਲ ਇਹ ਸਫਲਤਾ ਹਾਸਿਲ ਕੀਤੀ। ਐਂਜਲ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਹੈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਸੁਪਨੇ ਸਾਕਾਰ ਕਰਨਾ ਚਾਹੁੰਦੀ ਹੈ

Continue Reading

News

ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ, ਮੋਹਾਲੀ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ

Published

on

ਮੋਹਾਲੀ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਲਿਵਾਸਾ ਹਸਪਤਾਲ, ਮੋਹਾਲੀ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ।
ਇਸ ਸੈਂਟਰ ਵਿੱਚ ਅਤਿ-ਆਧੁਨਿਕ ਰੇਡੀਏਸ਼ਨ ਤਕਨਾਲੋਜੀ ਹੈ, ਜਿਸਦਾ ਉਦੇਸ਼ ਇੱਕ ਸੰਪੂਰਨ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨਾਲ ਸਟੀਕ, ਪ੍ਰਭਾਵਸ਼ਾਲੀ ਅਤੇ ਮਰੀਜ਼-ਕੇਂਦ੍ਰਿਤ ਕੈਂਸਰ ਇਲਾਜ ਪ੍ਰਦਾਨ ਕਰਨਾ ਹੈ। ਇਸ ਮੌਕੇ ‘ਤੇ ਬੋਲਦੇ ਹੋਏ, ਸੰਜੀਵ ਅਰੋੜਾ ਨੇ ਕਿਹਾ, “ਇਸ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦੀ ਸ਼ੁਰੂਆਤ ਪੰਜਾਬ ਵਿੱਚ ਕੈਂਸਰ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਆਧੁਨਿਕ ਤਕਨਾਲੋਜੀ ਤੱਕ ਪਹੁੰਚ ਅਤੇ ਸਮੇਂ ਸਿਰ ਇਲਾਜ ਜੀਵਨ ਬਚਾਉਣ ਵਾਲਾ ਫ਼ਰਕ ਲਿਆ ਸਕਦਾ ਹੈ, ਅਤੇ ਅਜਿਹੀਆਂ ਪਹਿਲਕਦਮੀਆਂ ਖੇਤਰ ਭਰ ਦੇ ਮਰੀਜ਼ਾਂ ਨੂੰ ਲਾਭ ਪਹੁੰਚਾਉਣਗੀਆਂ।” ਅਨੁਰਾਗ ਯਾਦਵ, ਸੀਈਓ – ਲਿਵਾਸਾ ਹਸਪਤਾਲ, ਨੇ ਕਿਹਾ, “ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਸਾਡੇ ਮਿਸ਼ਨ ਵਿੱਚ ਇੱਕ ਮਹੱਤਵਪੂਰਨ ਕਦਮ ਹੈ ਜੋ ਕਿ ਭਾਈਚਾਰਿਆਂ ਦੇ ਨੇੜੇ ਵਿਸ਼ਵ ਪੱਧਰੀ ਕੈਂਸਰ ਦੇਖਭਾਲ ਪ੍ਰਦਾਨ ਕਰਦਾ ਹੈ।
ਕੇਂਦਰ ਨੂੰ ਓਨਕੋਲੋਜੀ ਮਾਹਿਰਾਂ ਦੀ ਇੱਕ ਬਹੁ-ਅਨੁਸ਼ਾਸਨੀ ਟੀਮ ਅਤੇ ਇੱਕ ਢਾਂਚਾਗਤ ਟਿਊਮਰ ਬੋਰਡ ਦੁਆਰਾ ਪ੍ਰਬੰਧਤ ਕੀਤਾ ਜਾਂਦਾ ਹੈ, ਜਿੱਥੇ ਮਾਹਰ ਇੱਕ ਵਿਅਕਤੀਗਤ ਇਲਾਜ ਯੋਜਨਾ ਵਿਕਸਤ ਕਰਨ ਲਈ ਹਰੇਕ ਕੇਸ ਦੀ ਸਾਂਝੇ ਤੌਰ ‘ਤੇ ਸਮੀਖਿਆ ਕਰਦੇ ਹਨ।”
ਟੀਮ ਵਿੱਚ ਡਾਇਰੈਕਟਰ-ਮੈਡੀਕਲ ਓਨਕੋਲੋਜੀ ਡਾ. ਜਤਿਨ ਸਰੀਨ, ਡਾਇਰੈਕਟਰ-ਰੇਡੀਏਸ਼ਨ ਓਨਕੋਲੋਜੀ ਡਾ. ਮੀਨਾਕਸ਼ੀ ਮਿੱਤਲ, ਡਾਇਰੈਕਟਰ-ਸਰਜੀਕਲ ਓਨਕੋਲੋਜੀ ਡਾ. ਵਿਜੇ ਬਾਂਸਲ, ਡਾਇਰੈਕਟਰ-ਸਰਜੀਕਲ ਓਨਕੋਲੋਜੀ ਡਾ. ਸ਼ੁਭ ਮਹਿੰਦਰਾ, ਸੀਨੀਅਰ ਸਲਾਹਕਾਰ-ਮੈਡੀਕਲ ਓਨਕੋਲੋਜੀ ਡਾ. ਪ੍ਰਿਯਾਂਸ਼ੂ ਚੌਧਰੀ, ਸੀਨੀਅਰ ਸਲਾਹਕਾਰ-ਰੇਡੀਏਸ਼ਨ ਓਨਕੋਲੋਜੀ ਡਾ. ਪਰਨੀਤ ਸਿੰਘ, ਅਤੇ ਸਲਾਹਕਾਰ-ਕਲੀਨਿਕਲ ਹੇਮਾਟੋਲੋਜੀ ਅਤੇ ਬੀਐਮਟੀ ਡਾ. ਮੁਕੇਸ਼ ਚਾਵਲਾ ਸ਼ਾਮਲ ਹਨ।

Continue Reading

News

ਮੈਕਸਿਮ ਮੈਰੀ ਸਕੂਲ, ਖਰੜ ਨੇ ਕਲਾਸ 10ਵੀਂ ਦੇ ਸ਼ਾਨਦਾਰ ਨਤੀਜੇ ਘੋਸ਼ਿਤ ਕੀਤੇ

Published

on

ਖਰੜ – ਮੈਕਸਿਮ ਮੈਰੀ ਸਕੂਲ ਨੂੰ ਕਲਾਸ 10ਵੀਂ (2025-26) ਦੇ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ’ਤੇ ਮਾਣ ਹੈ। ਸਕੂਲ ਨੇ ਇਕ ਵਾਰ ਫਿਰ ਆਪਣੀ ਉਤਕ੍ਰਿਸ਼ਟਤਾ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਉੱਚ ਪ੍ਰਤੀਸ਼ਤ ਨਾਲ ਬਿਹਤਰੀਨ ਨਤੀਜੇ ਪ੍ਰਾਪਤ ਕੀਤੇ ਹਨ।
ਮੁੱਖ ਉਪਲਬਧੀਆਂ:
ਸਵਸਤੀ: 96.6% (ਸਕੂਲ ਟੌਪਰ)
ਅਦਿਤੀ: 95.8%
ਮੇਹਕ ਵਰਮਾ: 94.2%
ਕੁੱਲ 12 ਵਿਦਿਆਰਥੀਆਂ ਨੇ 82% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੇ ਉੱਚ ਅਕਾਦਮਿਕ ਮਿਆਰ ਨੂੰ ਦਰਸਾਇਆ ਹੈ। ਪ੍ਰਬੰਧਨ ਅਤੇ ਸਮੂਹ ਅਧਿਆਪਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਠਿਨ ਮਿਹਨਤ ਅਤੇ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੈਕਸਿਮ ਮੈਰੀ ਸਕੂਲ, ਖਰੜ
ਇੱਥੋਂ ਹੀ ਸਫਲਤਾ ਦੀ ਸ਼ੁਰੂਆਤ ਹੁੰਦੀ ਹੈ!!!

Continue Reading

Trending

Copyright © 2017 Lishkara TV. Powered by Jagjeet Sekhon