News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

Published

on

ਉਦਯੋਗਿਕ ਮਾਹਿਰਾਂ ਦੀ ਮੈਨਟਰਸ਼ਿਪ ਨਾਲ ਮੈਨੇਜਮੈਂਟ ਸਿੱਖਿਆ ਨੂੰ ਮਿਲੇਗੀ ਨਵੀਂ ਦਿਸ਼ਾ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਲਈ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਕਈ ਉਦਯੋਗਿਕ ਨੇਤਾਵਾਂ ਨੇ ਹਾਜ਼ਰੀ ਭਰੀ।
ਸਮਾਗਮ ਦੀ ਅਗਵਾਈ ਸੰਸਥਾ ਦੇ ਫਾਊਂਡਰ ਚਾਂਸਲਰ ਸਰਦਾਰ ਰਸ਼ਪਾਲ ਸਿੰਘ ਧਾਲੀਵਾਲ ਜੀ ਨੇ ਕੀਤੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਜੀ, ਐਗਜ਼ਿਕਿਊਟਿਵ ਵਾਈਸ ਪ੍ਰੇਜ਼ੀਡੈਂਟ ਡਾ. ਸੁਸ਼ੀਲ ਪ੍ਰਸ਼ਾਰ ਜੀ ਅਤੇ HR Success Talk ਦੇ CEO ਗੋਵਿੰਦ ਨੇਗੀ ਜੀ ਵੀ ਮੌਜੂਦ ਰਹੇ।
“MBA Plus” ਪ੍ਰੋਗਰਾਮ ਦੇ ਤਹਿਤ ਹਰ ਸਮੈਸਟਰ ਵਿੱਚ ਇੱਕ ਉਦਯੋਗਿਕ ਮਾਹਿਰ 15 ਵਿਦਿਆਰਥੀਆਂ ਨੂੰ ਮੈਨਟਰ ਕਰੇਗਾ। ਦੋ ਸਾਲਾਂ ਦੌਰਾਨ ਵਿਦਿਆਰਥੀਆਂ ਨੂੰ 4 ਵੱਖ-ਵੱਖ ਇੰਡਸਟਰੀ ਲੀਡਰਾਂ ਤੋਂ ਮਾਰਗਦਰਸ਼ਨ ਮਿਲੇਗਾ। ਇਸਦੇ ਨਾਲ ਬੋਰਡਰੂਮ ਚਰਚਾਵਾਂ, ਕੇਸ ਸਟਡੀ ਵਿਸ਼ਲੇਸ਼ਣ, ਲਾਈਵ ਬਿਜ਼ਨਸ ਪ੍ਰੋਜੈਕਟ ਅਤੇ ਲੰਬੇ ਸਮੇਂ ਦੀਆਂ ਇੰਟਰਨਸ਼ਿਪਾਂ ਰਾਹੀਂ ਵਿਦਿਆਰਥੀਆਂ ਨੂੰ ਅਸਲ ਕਾਰੋਬਾਰੀ ਤਜਰਬਾ ਪ੍ਰਾਪਤ ਹੋਵੇਗਾ।
ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਨੁਸਾਰ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਨੇਤ੍ਰਿਤਵ ਸਮਰਥਾ, ਰਣਨੀਤਿਕ ਸੋਚ ਅਤੇ ਫੈਸਲਾ ਕਰਨ ਦੀ ਯੋਗਤਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ।

Leave a Reply

Your email address will not be published. Required fields are marked *

Trending

Copyright © 2017 Lishkara TV. Powered by Jagjeet Sekhon