ad
ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ - lishkaratv.com
Connect with us

News

ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ

Published

on

ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਨੂੰ ਸਮਰਪਿਤ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਉਨ੍ਹਾਂ ਦੇ ਸਾਹਸ, ਸੇਵਾ ਅਤੇ ਸਮਾਜ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਨਮਨ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਯੂਨੀਵਰਸਿਟੀ ਪਰਿਵਾਰ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਸਮਾਜ ਸੇਵਾ ਦੇ ਇਸ ਨੇਕ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਮੌਕੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸ਼ਨ, ਸ਼੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਸ੍ਰੀ ਅਭਿਜੈ ਚੋਪੜਾ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਸਹਿ-ਸੰਸਥਾਪਕ ਸ੍ਰੀ ਕਰਨ ਗਿਲਹੋਤਰਾ ਸਮੇਤ ਕਈ ਪਤਵੰਤੇ ਸੱਜਣ ਅਤੇ ਯੂਨੀਵਰਸਿਟੀ ਪਰਿਵਾਰ ਦੇ ਮੈਂਬਰ ਵੀ ਮੌਜੂਦ ਰਹੇ।ਖੂਨਦਾਨ ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਵੈ-ਇੱਛਾ ਨਾਲ ਖੂਨਦਾਨ ਕਰਦੇ ਹੋਏ ਕੁੱਲ 732 ਯੂਨਿਟ ਖੂਨ ਇਕੱਠਾ ਕੀਤਾ। ਇਸ ਪਹਿਲ ਦਾ ਮਕਸਦ ਨੌਜਵਾਨਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਸੇਵਾ, ਸੰਵੇਦਨਸ਼ੀਲਤਾ ਅਤੇ ਮਨੁੱਖਤਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ।

ਅਧਿਆਪਕ ਦਿਵਸ ਦੇ ਮੌਕੇ ‘ਤੇ ਇਸ ਸਮਾਗਮ ਦੌਰਾਨ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਦਾ ਵੀ ਸਨਮਾਨ ਕੀਤਾ ਗਿਆ। ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਤੇ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।ਇਸ ਸਨਮਾਨ ਸਮਾਰੋਹ ਨੇ ਸਮਾਗਮ ਨੂੰ ਹੋਰ ਵੀ ਅਰਥਪੂਰਨ ਬਣਾ ਦਿੱਤਾ। ਇੱਕ ਪਾਸੇ ਖੂਨਦਾਨ ਰਾਹੀਂ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ, ਜਦਕਿ ਦੂਜੇ ਪਾਸੇ ਅਧਿਆਪਕਾਂ ਦੇ ਜੀਵਨ ਭਰ ਦੇ ਸਮਰਪਣ ਨੂੰ ਸਨਮਾਨ ਦਿੱਤਾ ਗਿਆ। ਦੋਵੇਂ ਹੀ ਸਮਾਜ ਦੀ ਉਸਾਰੀ ਅਤੇ ਮਨੁੱਖੀ ਭਲਾਈ ਲਈ ਨਿਸ਼ਕਾਮ ਸੇਵਾ ਦੇ ਪ੍ਰਤੀਕ ਹਨ।ਇਹ ਸਮਾਗਮ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਆਦਰਸ਼ਾਂ ਨੂੰ ਸੱਚੀ ਸ਼ਰਧਾਂਜਲੀ ਸੀ। ਉਨ੍ਹਾਂ ਦੇ ਸਾਹਸ, ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਖੂਨਦਾਨ ਕੈਂਪ ਰਾਹੀਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਗਿਆ।ਸਮਾਗਮ ਦਾ ਸਮਾਪਨ ਸਮਾਜ ਸੇਵਾ ਅਤੇ ਮਨੁੱਖਤਾ ਪ੍ਰਤੀ ਨਵੀਂ ਵਚਨਬੱਧਤਾ ਨਾਲ ਹੋਇਆ। ਵਿਦਿਆਰਥੀਆਂ ਦੇ ਉਤਸ਼ਾਹਪੂਰਣ ਸਹਿਯੋਗ ਅਤੇ ਅਧਿਆਪਕਾਂ ਦੇ ਸਨਮਾਨ ਨੇ ਇਸ ਮੌਕੇ ਨੂੰ ਸਿੱਖਿਆ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਪ੍ਰੇਰਣਾਦਾਇਕ ਸੰਗਮ ਵਜੋਂ ਯਾਦਗਾਰ ਬਣਾ ਦਿੱਤਾ।

Continue Reading
Click to comment

Leave a Reply

Your email address will not be published. Required fields are marked *

News

ਮਾਣਯੋਗ ਰਾਜਪਾਲ ਨੇ ਕੀਤੀ ਸੀਜੀਸੀ ਯੂਨੀਵਰਸਿਟੀ ਮੋਹਾਲੀ ਦੀ ਸ਼ਲਾਘਾ

Published

on

Continue Reading

News

ਫਿਲਮ ਐਕਸਪੋ ਇੰਡੀਆ 2026: ਮਨਮੀਤ ਸਿੰਘ ਨੇ ਸਿਨੇਮਾ ਵਿੱਚ ਦਿਵਿਆਂਗ ਵਿਅਕਤੀਆਂ ਦੀ ਸ਼ਮੂਲੀਅਤ ਦਾ ਸਮਰਥਨ ਕੀਤਾ

Published

on

ਨਵੀਂ ਦਿੱਲੀ — ਭਾਰਤ ਮੰਡਪਮ ਵਿਖੇ ਆਯੋਜਿਤ ਫਿਲਮ ਐਕਸਪੋ ਇੰਡੀਆ 2026 ਵਿੱਚ ਬੋਲਦਿਆਂ, ਫਿਲਮ ਸਿੱਖਿਅਕ ਅਤੇ ‘ਸ਼ੋਅਬਿਜ਼ ਓਰੀਜਨਲਜ਼’ ਦੇ ਸੰਸਥਾਪਕ, ਸ਼੍ਰੀ ਮਨਮੀਤ ਸਿੰਘ ਨੇ ਫਿਲਮ ਉਦਯੋਗ ਵਿੱਚ ਅਦਾਕਾਰੀ ਦੇ ਨਾਲ-ਨਾਲ ਤਕਨੀਕੀ ਭੂਮਿਕਾਵਾਂ ਵਿੱਚ ਵੀ ਦਿਵਿਆਂਗ (ਅਪਾਹਜ) ਵਿਅਕਤੀਆਂ ਦੀ ਵਿਆਪਕ ਸ਼ਮੂਲੀਅਤ ਦੀ ਮੰਗ ਕੀਤੀ।

“ਫਿਲਮ ਅਤੇ ਮੀਡੀਆ ਉਦਯੋਗ ਵਿੱਚ ਦਿਵਿਆਂਗ ਵਿਅਕਤੀਆਂ ਲਈ ਕੰਮ ਦਾ ਭਵਿੱਖ ਅਤੇ ਸਕੋਪ” ਵਿਸ਼ੇ ‘ਤੇ ਆਧਾਰਿਤ ਪੈਨਲ ਚਰਚਾ ਵਿੱਚ ਹਿੱਸਾ ਲੈਂਦਿਆਂ, ਸਿੰਘ ਨੇ ਜ਼ੋਰ ਦਿੱਤਾ ਕਿ ਅਸਲ ਪਹੁੰਚਯੋਗਤਾ ਲਈ ਸਮਾਵੇਸ਼ੀ ਫਿਲਮ ਸਿੱਖਿਆ, ਅਨੁਕੂਲ ਤਕਨੀਕੀ ਸਾਧਨਾਂ ਅਤੇ ਦਿਵਿਆਂਗ-ਅਨੁਕੂਲ ਸ਼ੂਟਿੰਗ ਵਾਤਾਵਰਣ ਦੀ ਲੋੜ ਹੈ।

“ਸਿਨੇਮਾ ਇੱਕ ਸਰਵਵਿਆਪੀ ਭਾਸ਼ਾ ਹੈ, ਅਤੇ ਹੁਨਰ ਕਿਸੇ ਸ਼ਾਰੀਰਿਕ ਰੁਕਾਵਟ ਨੂੰ ਨਹੀਂ ਮੰਨਦਾ। ਜੇਕਰ ਅਸੀਂ ਆਪਣੀ ਕਹਾਣੀ ਸੁਣਾਉਣ ਦੀ ਕਲਾ ਨੂੰ ਸੱਚਮੁੱਚ ਅਮੀਰ ਅਤੇ ਸੰਵੇਦਨਸ਼ੀਲ ਬਣਾਉਣਾ ਚਾਹੁੰਦੇ ਹਾਂ, ਤਾਂ ਉਦਯੋਗ ਨੂੰ ਦਿਵਿਆਂਗ ਵਿਅਕਤੀਆਂ ਲਈ ਕੈਮਰੇ ਦੇ ਅੱਗੇ ਅਤੇ ਪਿੱਛੇ—ਦੋਵਾਂ ਪਾਸੇ ਆਪਣੇ ਦਰਵਾਜ਼ੇ ਖੋਲ੍ਹਣੇ ਪੈਣਗੇ,” ਸ਼੍ਰੀ ਮਨਮੀਤ ਸਿੰਘ ਨੇ ਕਿਹਾ।

ਪ੍ਰਸਿੱਧ ਅਦਾਕਾਰ ਸ਼੍ਰੀ ਵਿੰਦੂ ਦਾਰਾ ਸਿੰਘ ਦੀ ਪਹਿਲਕਦਮੀ ਨਾਲ ਆਯੋਜਿਤ, ਫਿਲਮ ਐਕਸਪੋ ਇੰਡੀਆ 2026 ਨੇ ਉਦਯੋਗ ਦੇ ਆਗੂਆਂ, ਤਕਨਾਲੋਜੀ ਦੇ ਮਾਹਰਾਂ ਅਤੇ ਨੀਤੀ ਘਾੜਿਆਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ। ਸੈਸ਼ਨ ਦਾ ਅੰਤ ਪੂਰੇ ਮੀਡੀਆ ਖੇਤਰ ਵਿੱਚ ਪਹੁੰਚਯੋਗ ਕਾਰਜ ਸਥਾਨਾਂ, ਪ੍ਰਗਤੀਸ਼ੀਲ ਭਰਤੀ ਨੀਤੀਆਂ ਅਤੇ ਗਠਿਤ ਮਾਰਗਦਰਸ਼ਨ (ਮੈਂਟਰਸ਼ਿਪ) ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਸਾਂਝੇ ਸੱਦੇ ਨਾਲ ਹੋਇਆ।

ਸ਼ੋਅਬਿਜ਼ ਓਰੀਜਨਲਜ਼ ਬਾਰੇ:

ਫਿਲਮ ਸਿੱਖਿਅਕ ਮਨਮੀਤ ਸਿੰਘ ਦੁਆਰਾ ਸਥਾਪਿਤ ਅਤੇ ਚੰਡੀਗੜ੍ਹ ਵਿੱਚ ਮੁੱਖ ਦਫ਼ਤਰ ਰੱਖਣ ਵਾਲਾ ‘ਸ਼ੋਅਬਿਜ਼ ਓਰੀਜਨਲਜ਼’ ਇੱਕ ਆਉਣ ਵਾਲਾ OTT ਪਲੇਟਫਾਰਮ ਹੈ, ਜਿਸਨੂੰ ਬੱਚਿਆਂ ਦੁਆਰਾ, ਬੱਚਿਆਂ ਲਈ ਬਣਾਇਆ ਗਿਆ ਵਿਸ਼ਵ ਦਾ ਪਹਿਲਾ ਡਿਜੀਟਲ ਨੈੱਟਵਰਕ ਮੰਨਿਆ ਜਾਂਦਾ ਹੈ। ਇਹ ਪਲੇਟਫਾਰਮ ਪੂਰੀ ਤਰ੍ਹਾਂ ਨੌਜਵਾਨ ਕਹਾਣੀਕਾਰਾਂ ਦੁਆਰਾ ਤਿਆਰ ਕੀਤੀਆਂ ਮੂਲ ਫਿਲਮਾਂ ਅਤੇ ਰਚਨਾਤਮਕ ਮੀਡੀਆ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ।

Continue Reading

News

ਡੇਰਾਬਸੀ ਬਲਾਕ ਦੇ ਪਿੰਡਾਂ ਸੁੰਡਰਾ, ਨਿੰਬੂਆਂ ਅਤੇ ਬਹਾਦਰਗੜ੍ਹ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ

Published

on

ਡੇਰਾਬੱਸੀ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਗਸਤ, 2026:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਡੇਰਾਬਸੀ ਬਲਾਕ ਦੇ ਪਿੰਡ ਸੁੰਡਰਾ, ਨਿੰਬੂਆਂ ਅਤੇ ਬਹਾਦਰਗੜ੍ਹ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾਬਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦਿਆਂ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨਾਲ ਜੋੜਨ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਦਸਤਾਵੇਜ਼ੀ ਫਿਲਮ ਦਿਖਾ ਕੇ ਲੋਕਾਂ ਤੱਕ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਮਹਾਨ ਵਿਚਾਰਧਾਰਾ ਅਤੇ ਸੰਦੇਸ਼ ਨੂੰ ਪਹੁੰਚਾਇਆ ਜਾ ਰਿਹਾ ਹੈ।
ਵਿਧਾਇਕ ਸ੍ਰੀ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਅਤੇ ਉਪਦੇਸ਼ ਅੱਜ ਵੀ ਸਮਾਜ ਨੂੰ ਸੱਚ, ਸੇਵਾ ਅਤੇ ਆਪਸੀ ਭਾਈਚਾਰੇ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਸੰਘਰਸ਼ ਅਤੇ ਮਹਾਨ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਫਿਲਮ ਲੋਕਾਂ ਨੂੰ ਗੁਰੂ ਜੀ ਵੱਲੋਂ ਦਿੱਤੇ ਗਏ ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰ ਰਹੀ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦੇਖੀ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Continue Reading

Trending

Copyright © 2017 Lishkara TV. Powered by Jagjeet Sekhon